ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਲੋਂ ਲੋਕ ਸਭਾ ਚੋਣ ਨਹੀਂ ਲੜਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਚੋਣ ਖ਼ੁਦ ਲੜਨ ਨਾਲ ਗੱਡੀ ਨਹੀਂ ਚੱਲਦੀ ਅਤੇ ਵਿਅਕਤੀ ਨੂੰ ਇਕ ਸਮੇਂ 'ਤੇ ਆ ਕੇ ਖ਼ੁਦ ਹੀ ਪਿੱਛੇ ਹਟ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਨਵੀਂ Update, ਜਾਰੀ ਹੋਏ ਨਿਰਦੇਸ਼
ਤੁਹਾਨੂੰ ਦੱਸ ਦੇਈਏ ਕਿ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਾਰਨ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਇਸ ਸੀਟ 'ਤੇ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਭਾਜਪਾ ਵਲੋਂ ਪਰਨੀਤ ਕੌਰ ਚੋਣ ਮੈਦਾਨ 'ਚ ਹਨ, ਜਦੋਂ ਕਿ ਕਾਂਗਰਸ ਵਲੋਂ ਡਾ. ਧਰਮਵੀਰ ਗਾਂਧੀ ਨੂੰ ਇਸ ਸੀਟ ਤੋਂ ਚੋਣ ਮੈਦਾਨ 'ਚ ਉਤਾਰਨ ਦੀਆਂ ਚਰਚਾਵਾਂ ਹਨ।
ਇਹ ਵੀ ਪੜ੍ਹੋ : ਸੁਖਬੀਰ ਲਈ ਅੱਜ 13 ਉਮੀਦਵਾਰਾਂ ਦੀ ਚੋਣ ਵੱਡੀ ਚੁਣੌਤੀ! ਚੰਡੀਗੜ੍ਹ ਸੱਦੇ ਪੰਜਾਬ ਦੇ ਅਕਾਲੀ
ਅਜਿਹੇ 'ਚ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅਕਾਲੀ ਦਲ ਦਾ ਜਿਹੜਾ ਵੀ ਆਗੂ ਇਸ ਸੀਟ ਤੋਂ ਚੋਣ ਲੜੇਗਾ, ਉਹ ਬਾਕੀ ਪਾਰਟੀਆਂ ਦੇ ਆਗੂਆਂ ਨਾਲੋਂ ਬੇਹੱਦ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਦੇ 100 ਫ਼ੀਸਦੀ ਜਿੱਤਣ ਦਾ ਦਾਅਵਾ ਕੀਤਾ। ਭਾਜਪਾ 'ਚ ਜਾਣ ਦੇ ਸਵਾਲ 'ਤੇ ਬੋਲਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜਦੋਂ ਤੋਂ ਮੈਂ ਜੰਮਿਆ ਹਾਂ, ਅਕਾਲੀ ਦਲ ਹੀ ਹਾਂ ਅਤੇ ਅਕਾਲੀ ਦਲ 'ਚ ਹੀ ਰਹਾਂਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਮਹੀਨੇ ਤੋਂ ਟਾਵਰ 'ਤੇ ਬੈਠੀ ਔਰਤ ਦੀ ਸਿਹਤ ਵਿਗੜੀ, ਖ਼ੁਦ ਨੂੰ ਅੱਗ ਲਾਉਣ ਦੀ ਦਿੱਤੀ ਧਮਕੀ
NEXT STORY