Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:40:28 PM

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਦੀ ਤਹਿਸੀਲ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਚੈਕਿੰਗ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਦੀ ਤਹਿਸੀਲ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਚੈਕਿੰਗ

  • Edited By Shivani Attri,
  • Updated: 14 Dec, 2023 06:05 PM
Hoshiarpur
surprise checking by chief minister bhagwant mann in tehsil of hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ, ਘੁੰਮਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਕੰਪਲੈਕਸ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ, ਉਥੇ ਹੀ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਮੈਂ ਦੋ ਸਕੂਲਾਂ ਵਿਚ ਗਿਆ ਸੀ ਅਤੇ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਵਿਚ ਆਇਆ ਹੈ। ਮੈਂ ਲੋਕਾਂ ਲਈ ਆਇਆ ਹਾਂ ਅਤੇ ਹਮੇਸ਼ਾ ਲੋਕਾਂ ਵਿਚਾਲੇ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਾਂਗਾ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ :  ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀ ਸਾਵਧਾਨ, ਸਟੱਡੀ ਵੀਜ਼ਾ ’ਤੇ ਫਾਈਨਾਂਸਰ ਏ. ਵੀ. ਇੰਝ ਕਰ ਰਿਹੈ ਫਰਾਡ

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਇਥੇ ਇਕ ਬੇਸ ਕੈਂਪ ਬਣਾਉਣ ਦੇ ਹੁਕਮ ਦਿੱਤੇ ਤਾਂਕਿ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਨਜਿੱਠਿਆ ਜਾਵੇ। ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖ਼ੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ।

ਨਿਰੀਖਣ ਦੌਰਾਨ ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਨਾਲ ਸੈਲਫ਼ੀਆਂ ਵੀ ਲਈਆਂ ਅਤੇ ਲੋਕ ਭਲਾਈ ਲਈ ਕੀਤੇ ਸ਼ਾਨਦਾਰ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ। ਇਸ ਦੌਰਾਨ ਦਫ਼ਤਰਾਂ ਵਿੱਚ ਸਟਾਫ਼ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਅਤੇ ਉਹ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ, ਉਨ੍ਹਾਂ ਨੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਤ ਕਰਨ।

PunjabKesari

ਇਹ ਵੀ ਪੜ੍ਹੋ :  ਲੁਧਿਆਣਾ ਵਿਖੇ ਪੁਲਸ ਐਨਕਾਊਂਟਰ 'ਚ ਮਾਰਿਆ ਗਿਆ ਸੁਖਦੇਵ ਇੰਝ ਛੋਟੇ ਚੋਰ ਤੋਂ ਬਣਿਆ ਸੀ ਗੈਂਗਸਟਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ 43 ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਟੋਲ ਫਰੀ ਨੰਬਰ 1076 ਤੈਅ ਸਮੇਂ ਦੇ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਆਗੂਆਂ ਦੇ ਉਲਟ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀਂ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ 90 ਫ਼ੀਸਦੀ ਤੋਂ ਵੱਧ ਮਹਾਨ ਦੇਸ਼ ਭਗਤ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਅੱਗੇ ਹੋ ਕੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਹਰ ਕੋਈ ਜਾਣੂੰ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਰ. ਡੀ. ਐੱਫ਼., ਐੱਨ. ਐੱਚ. ਐੱਮ. ਅਤੇ ਹੋਰ ਫੰਡਾਂ ਵਿੱਚ ਸੂਬੇ ਦੇ ਬਣਦੇ ਹਿੱਸੇ ਨੂੰ ਰੋਕਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜੋਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਡੀ ਗਲਤਫਹਿਮੀ ਹੈ ਕਿਉਂਕਿ ਉਹ ਸਮਝਦੀ ਹੈ ਕਿ ਉਹ ਫੰਡਾਂ ਨੂੰ ਰੋਕ ਕੇ ਸੂਬੇ ਦੇ ਵਿਕਾਸ ਨੂੰ ਰੋਕ ਸਕਦੀ ਹੈ।

SYL ਮੁੱਦੇ 'ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਸ਼ਾਮਲ ਹੋਣਹੇ ਮਾਨ
ਇਸ ਗੱਲ ਨੂੰ ਦੁਹਰਾਉਂਦਿਆਂ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਹ ਐੱਸ. ਵਾਈ. ਐੱਲ. ਮੁੱਦੇ 'ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ 28 ਦਸੰਬਰ ਦੀ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਐੱਸ. ਵਾਈ. ਐੱਲ. ਬਾਰੇ ਸਰਵੇ ਦੀ ਮੰਗ ਕੀਤੀ ਸੀ ਅਤੇ ਨਾ ਹੀ ਉਹ ਇਸ ਨਹਿਰ ਦੇ ਚਾਂਦੀ ਦੀ ਕਹੀ ਨਾਲ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਵਿੱਚ ਸ਼ਾਮਲ ਸਨ। ਇਸ ਲਈ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤੇ ਹਨ, ਉਹ 1 ਨਵੰਬਰ ਨੂੰ ਬਹਿਸ ਤੋਂ ਭੱਜ ਗਏ ਸਨ ਕਿਉਂਕਿ ਉਹ ਸੂਬੇ ਨੂੰ ਢਾਹ ਲਗਾਉਣ ਵਾਲੀਆਂ ਘਿਨਾਉਣੀਆਂ ਹਰਕਤਾਂ ਦਾ ਹਿੱਸਾ ਸਨ।

ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਨੂੰ ਮਿਲਣ ਦੀ ਇੱਛਾ ਰਹਿ ਗਈ ਅਧੂਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਵੱਲੋਂ ‘ਸਿਆਸੀ ਤੌਰ ’ਤੇ ਮੁਆਫ਼ੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਗਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਬੱਜਰ ਗੁਨਾਹਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਦਿਆਂ ਸੂਬੇ ਨੂੰ ਬਰਬਾਦੀ ਵੱਲ ਧੱਕਿਆ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਮੁਆਫ਼ੀ ਮੰਗਣ 'ਤੇ CM ਮਾਨ ਦਾ ਵੱਡਾ ਬਿਆਨ, ਗੈਂਗਸਟਰਾਂ ਨੂੰ ਵੀ ਦਿੱਤੀ ਚਿਤਾਵਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Surprise checking
  • Chief Minister
  • Bhagwant Mann
  • Tehsil
  • Hoshiarpur
  • ਮੁੱਖ ਮੰਤਰੀ ਭਗਵੰਤ ਮਾਨ
  • ਅਚਨਚੇਤ ਚੈਕਿੰਗ 
  • ਹੁਸ਼ਿਆਰਪੁਰ

ਇਲਾਜ ਅਧੀਨ ਕੈਦੀ ਨੇ ਪੁਲਸ ਨੂੰ ਮਾਰਿਆ ਧੱਕਾ, ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਹੋਇਆ ਫ਼ਰਾਰ

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • tapa police  police checking  checking operation
    ਤਪਾ ਪੁਲਸ ਵੱਲੋਂ ਘਰਾਂ ਦੀ ਚੈਕਿੰਗ ਦੌਰਾਨ ਕਈ ਸ਼ੱਕੀ ਕਾਬੂ
  • dig checks checkpoints in border areas
    DIG ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਕੀਤੀ ਗਈ ਚੈਕਿੰਗ
  • police conduct surprise roadblocks
    ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਸ ਵੱਲੋਂ ਅਚਨਚੇਤ ਨਾਕਾਬੰਦੀ
  • samrat chaudhary chief minister oath
    ਭਾਜਪਾ ਦੇ ਸਮਰਾਟ ਚੌਧਰੀ ਨੇ ਬਿਹਾਰ ਦੇ 24ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
  • police and anti sabotage team conducted checks at the railway station
    ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
  • mamata banerjee 4 time west bengal cm
    ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ
  • bihar government  deputy chief minister  z category  security
    ਬਿਹਾਰ ਦੇ ਉੱਪ ਮੁੱਖ ਮੰਤਰੀਆਂ ਨੂੰ ਮਿਲੇਗੀ 'Z' ਸ਼੍ਰੇਣੀ ਦੀ ਸੁਰੱਖਿਆ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • punjab student teacher
      ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ...
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • summer vacations announced new schedule released
      ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +