ਜਲੰਧਰ (ਵਰੁਣ)–ਦੋਆਬਾ ਚੌਂਕ ਵਿਚ ਸਥਿਤ ਜਨਤਕ ਪਖਾਨੇ 'ਸੁਲਭ' ਵਿਚ ਰੇਡ ਕਰਕੇ ਪੁਲਸ ਨੇ ਨਸ਼ੇ ਵਾਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 'ਸੁਲਭ' ਪਖਾਨੇ ਵਿਚ ਕੰਮ ਕਰਨ ਵਾਲੀ ਔਰਤ ਨੇ ਦੱਸਿਆ ਕਿ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਜਨਤਕ ਪਖਾਨੇ ਵਿਚ ਦਾਖ਼ਲ ਹੋਇਆ ਅਤੇ 10 ਮਿੰਟ ਤਕ ਬਾਹਰ ਨਾ ਆਇਆ ਤਾਂ ਉਨ੍ਹਾਂ ਤੁਰੰਤ ਥਾਣਾ ਨੰਬਰ 3 ਦੀ ਪੁਲਸ ਨੂੰ ਸੂਚਨਾ ਦਿੱਤੀ। ਕੁਝ ਹੀ ਸਮੇਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਪਰ ਨੌਜਵਾਨ 25 ਮਿੰਟ ਬਾਅਦ ਵੀ ਬਾਹਰ ਨਾ ਨਿਕਲਿਆ।
ਇਹ ਵੀ ਪੜ੍ਹੋ: Punjab: ਚੱਲਦੀ ਟਰੇਨ ਨੂੰ ਲੱਗ ਗਈ ਅੱਗ, ਮਚੀ ਹਫ਼ੜਾ-ਦਫ਼ੜੀ
ਉਨ੍ਹਾਂ ਵੀ ਬਾਹਰੋਂ ਸ਼ਟਰ ਸੁੱਟ ਦਿੱਤਾ ਸੀ। ਪੁਲਸ ਨੇ ਸ਼ਟਰ ਖੁੱਲ੍ਹਵਾ ਕੇ ਜਦੋਂ ਨੌਜਵਾਨ ਨੂੰ ਬਾਹਰ ਕੱਢ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੀਆਂ ਗੋਲ਼ੀਆਂ ਅਤੇ ਨਸ਼ੇ ਵਾਲਾ ਪਦਾਰਥ ਵੀ ਬਰਾਮਦ ਹੋਇਆ। ਏ. ਐੱਸ. ਆਈ. ਪ੍ਰਵੀਨ ਕੁਮਾਰ ਨੇ ਕਿਹਾ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਤੋਂ ਪੁੱਛਗਿੱਛ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਤੇਜ਼ ਲੂ ਦਾ ਕਹਿਰ, ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਦੀ ਮੰਗ
NEXT STORY