ਲੁਧਿਆਣਾ (ਮੋਹਿਨੀ) : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਸ਼ੱਕ ਇਨ੍ਹਾਂ ਦਿਨਾਂ ’ਚ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਤੋਂ ਬਚਣ ਲਈ ਸਰਕਾਰ ਨੇ ਸਾਰੇ ਸਰਕਾਰੀ ਵਿਭਾਗਾਂ ਦੀ ਲਗਾਮ ਖਿੱਚ ਰੱਖੀ ਹੈ। ਇਸੇ ਕੜੀ ਤਹਿਤ ਪੰਜਾਬ ’ਚ ਖ਼ਸਤਾ ਹਾਲ ਕਈ ਜਨਰਲ ਬੱਸ ਅੱਡਿਆਂ ਦੀ ਹਾਲਤ ਸੁਧਾਰਨਾ ਵੀ ਸਰਕਾਰ ਦੀ ਵਿਕਾਸ ਬੁੱਕ ’ਚ ਲਿਖਿਆ ਹੋਇਆ ਹੈ। ਇਸ ਦੇ ਲਈ ਹੁਣ ਰੋਡਵੇਜ਼, ਪਨਬੱਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਰਕਾਰ ਨੇ ਬੱਸ ਅੱਡਿਆਂ ਨੂੰ ਬਿਹਤਰ ਬਣਾਉਣ ਲਈ ਲਗਾ ਦਿੱਤਾ ਹੈ। ਇਸ ਦੇ ਲਈ ਪੰਜਾਬ ਭਰ ਦੇ ਬੱਸ ਅੱਡਿਆਂ ਦਾ ਸਪੈਸ਼ਲ ਸਰਵੇ ਕਰਵਾ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੱਥੇ, ਕਿਸ ਵਿਕਾਸ ਦੀ ਲੋੜ ਹੈ।
ਇਹ ਵੀ ਪੜ੍ਹੋ : 1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ
ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਟ੍ਰਾਂਸਪੋਰਟ ਮੰਤਰੀ ਦੇ ਹੁਕਮਾਂ ’ਤੇ ਸੂਬੇ ਭਰ ਦੇ ਬੱਸ ਅੱਡਿਆਂ ਦਾ ਸਰਵੇ ਚੱਲ ਰਿਹਾ ਹੈ ਅਤੇ ਰਿਪੋਰਟ ਬਣਾ ਕੇ ਭੇਜੀ ਜਾਵੇਗੀ ਅਤੇ ਉਸੇ ਹਿਸਾਬ ਨਾਲ ਬੱਸ ਅੱਡੇ ਦੇ ਵਿਕਾਸ ਲਈ ਫੰਡ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਮਿਲ ਰਹੇ ਮੁਫ਼ਤ ਸਫ਼ਰ ਦੀ ਸਹੂਲਤ ਬਣੇ ਵਿਭਾਗ ਦੇ ਬਿੱਲ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਜਿਸ ਨਾਲ ਆਉਣ ਵਾਲੇ ਦਿਨਾਂ ’ਚ ਵਿਭਾਗ 'ਚ ਚੱਲ ਰਹੀ ਪੈਸੇ ਦੀ ਤੰਗੀ ਵੀ ਦੂਰ ਹੋ ਜਾਵੇਗੀ।
ਇਹ ਵੀ ਪੜ੍ਹੋ : ਕਸਰਤ ਕਰਦਿਆਂ ਦਿਲ ਦੇ ਦੌਰੇ ਕਾਰਨ ਮੌਤਾਂ ਨੇ ਵਧਾਈ ਚਿੰਤਾ, ਨੌਜਵਾਨ ਜ਼ਰੂਰ ਪੱਲੇ ਬੰਨ੍ਹ ਲੈਣ ਇਹ ਗੱਲ
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੋ ਵੀ ਸਪੇਅਰ ਪਾਰਟਸ ਦੀਆਂ ਘਾਟਾਂ ਹਨ, ਉਸ ਨੂੰ ਸਭ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਬੱਸ ਸੰਚਾਲਨ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਡਾਇਰੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਟੇਟ ਬੱਸ ਅੱਡੇ ਮੈਨੇਜਮੈਂਟ ਕੰਪਨੀ ਲਿਮ. (ਪਨਬਸ) ਵੱਲੋਂ ਪੰਜਾਬ ਦੇ 17 ਬੱਸ ਟਰਮੀਨਲਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਟੈਂਡਰ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਮਰੀਕਾ ਬੈਠੇ ਦਮਨਜੋਤ ਜ਼ਰੀਏ ਗੈਂਗਸਟਰ ਗੋਲਡੀ ਦੇ ਸੰਪਰਕ ’ਚ ਆਏ ਸਨ ਮਨਦੀਪ ਤੂਫ਼ਾਨ ਤੇ ਮਨੀ ਰਈਆ
NEXT STORY