ਜਲੰਧਰ (ਧਵਨ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਵਿਚ ਵੰਦੇ ਭਾਰਤ ਟਰੇਨ ਚਲਾਉਣ ਅਤੇ ਜਲੰਧਰ ਵਿਚ ਉਸ ਦਾ ਸਟਾਪੇਜ ਦੇਣ ਸਬੰਧੀ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਕੇਂਦਰ ਨੂੰ ਕਾਫ਼ੀ ਸਮਾਂ ਪਹਿਲਾਂ ਲਿਖੀ ਗਈ ਚਿੱਠੀ ਦਾ ਹਵਾਲਾ ਭਾਜਪਾ ਆਗੂਆਂ ਵੱਲੋਂ ਦਿੱਤੇ ਜਾਣ ’ਤੇ ਕਿਹਾ ਕਿ ਜੇ ਮੇਘਵਾਲ ਅਤੇ ਭਾਜਪਾ ਪੰਜਾਬ ਦੇ ਸੱਚੇ ਸ਼ੁਭਚਿੰਤਕ ਹਨ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਪੰਜਾਬ ਦਾ ਕਰੀਬ 8000 ਕਰੋੜ ਰੁਪਏ ਦਾ ਬਕਾਇਆ ਰਿਲੀਜ਼ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ 5637 ਕਰੋੜ ਰੁਪਏ ਦੀ ਆਰ. ਡੀ. ਐੱਫ਼. ਕੇਂਦਰ ਸਰਕਾਰ ਨੇ ਰੋਕ ਦਿੱਤੀ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਨੈਸ਼ਨਲ ਹੈਲਥ ਮਿਸ਼ਨ ਲਈ 621 ਕਰੋੜ ਰੁਪਏ ਜਾਰੀ ਨਹੀਂ ਕਰ ਰਹੀ, ਜਦਕਿ ਪੰਜਾਬ ਦੇ ਸਿਹਤ ਮੰਤਰੀ ਇਸ ਸਬੰਧੀ ਕੇਂਦਰ ਸਰਕਾਰ ਨੂੰ ਕਈ ਵਾਰ ਚਿੱਠੀ ਲਿਖ ਚੁੱਕੇ ਹਨ। ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਕਈ ਹੋਰ ਕੰਮਾਂ ਲਈ ਵੀ 1850 ਕਰੋੜ ਰੁਪਏ ਦੇਣੇ ਹਨ। ਉਨ੍ਹਾਂ ਕਿਹਾ ਕਿ ਮੈਂ ਵੰਦੇ ਭਾਰਤ ਟਰੇਨ ਚਲਾਉਣ ਲਈ ਰੇਲ ਮੰਤਰੀ ਨੂੰ ਮਿਲਿਆ ਸੀ। ਜਦੋਂ ਮੇਰੀ ਮੰਗ ਮੰਨ ਲਈ ਗਈ ਤਾਂ ਭਾਜਪਾ ਹੁਣ ਇਸ ਗੱਲੋਂ ਚਿੰਤਤ ਹੈ ਕਿ ਇਸ ਦਾ ਸਿਹਰਾ ਤਾਂ ਰਿੰਕੂ ਲੈ ਗਿਆ ਹੈ।
ਇਹ ਵੀ ਪੜ੍ਹੋ : ਇੰਟਰਨੈੱਟ 'ਤੇ ਪੋਸਟ ਵੇਖ ਜਲੰਧਰ ਦੇ DC ਨੇ ਖ਼ੂਨ ਦਾਨ ਕਰਕੇ ਬਚਾਈ 85 ਸਾਲਾ ਔਰਤ ਦੀ ਜਾਨ
‘ਆਪ’ ਦੇ ਸੰਸਦ ਮੈਂਬਰ ਨੇ ਕਿਹਾ ਕਿ ਕੀ ਭਾਜਪਾ ਆਗੂ ਦੱਸ ਸਕਦੇ ਹਨ ਕਿ ਕੀ ਉਹ ਵੰਦੇ ਭਾਰਤ ਟਰੇਨ ਚਲਾਉਣ ਬਾਰੇ ਇਕ ਵਾਰ ਵੀ ਕੇਂਦਰੀ ਮੰਤਰੀ ਨੂੰ ਮਿਲੇ ਸਨ ਜਾਂ ਕੀ ਉਨ੍ਹਾਂ ਇਹ ਮੰਗ ਆਪਣੇ ਹੀ ਪੰਜਾਬ ਦੇ ਮੰਤਰੀ ਸੋਮ ਪ੍ਰਕਾਸ਼ ਦੇ ਸਾਹਮਣੇ ਕਦੇ ਰੱਖੀ ਸੀ? ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਉਪ ਚੋਣ ਵਿੱਚ ਭਾਜਪਾ ਪਹਿਲਾਂ ਹੀ ਹਾਰ ਚੁੱਕੀ ਹੈ। ਹੁਣ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੇ ਝੂਠੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਮੇਘਵਾਲ ਨੇ ਪੰਜਾਬ ਦਾ ਕੋਈ ਵੀ ਮਸਲਾ ਹੱਲ ਨਹੀਂ ਕਰਵਾਇਆ। ਜੇ ਮੇਘਵਾਲ ਕੇਂਦਰ ਸਰਕਾਰ ਤੋਂ ਪੰਜਾਬ ਦੇ 8000 ਕਰੋੜ ਰੁਪਏ ਦੇ ਬਕਾਏ ਜਾਰੀ ਕਰਵਾਉਂਦੇ ਹਨ ਤਾਂ ਸਭ ਤੋਂ ਪਹਿਲਾਂ ਉਹ ਰਾਜਪੁਰਾ ਜਾ ਕੇ ਮੇਘਵਾਲ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ । ਉਨ੍ਹਾਂ ਭਾਜਪਾ ਆਗੂਆਂ ਨੂੰ ਕਿਹਾ ਕਿ ਜੇ ਉਹ ਸੱਚਮੁੱਚ ਹੀ ਪੰਜਾਬ ਦੇ ਸ਼ੁਭਚਿੰਤਕ ਹਨ ਤਾਂ ਉਹ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਵਾਉਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਵਾਰ-ਵਾਰ ਆਵਾਜ਼ ਉਠਾ ਰਹੇ ਹਨ ਪਰ ਪੰਜਾਬ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : 2023 ’ਚ ਜਬਰ-ਜ਼ਿਨਾਹ ਦੀਆਂ ਉਹ ਘਟਨਾਵਾਂ ਜਿਨ੍ਹਾਂ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਆਪਣਿਆਂ ਨੇ ਵੀ ਨਾ ਬਖ਼ਸ਼ਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਭਰ ਦੇ ਡਿਪੂ ਹੋਲਡਰਾਂ ਬਾਰੇ ਆਈ ਵੱਡੀ ਖ਼ਬਰ, ਨਵੇਂ ਸਾਲ ਮੌਕੇ ਇਹ ਵੱਡਾ ਕਦਮ ਚੁੱਕਣ ਦਾ ਐਲਾਨ
NEXT STORY