ਜਲੰਧਰ (ਧਵਨ)–ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ਼ੁੱਕਰਵਾਰ ਲੋਕ ਸਭਾ ਅਜਲਾਸ ਦੇ ਦੂਜੇ ਦਿਨ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਰਿੰਕੂ ਨੇ ਕੱਲ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਸੀ। ਐੱਮ. ਪੀ. ਰਿੰਕੂ ਨੇ ਲੋਕ ਸਭਾ ਦੇ ਸਪੀਕਰ ਨਾਲ ਸਦਨ ਦੀਆਂ ਸਟੈਂਡਿੰਗ ਤੇ ਹੋਰ ਕਮੇਟੀਆਂ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਪ੍ਰਸਤਾਵ ਰੱਖਿਆ ਕਿ ਇਨ੍ਹਾਂ ਕਮੇਟੀਆਂ ’ਚ ‘ਆਪ’ ਨੂੰ ਵੀ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ। ਲੋਕ ਸਭਾ ’ਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਹੀ ਹਨ, ਇਸ ਲਈ ਲੋਕ ਸਭਾ ਸਪੀਕਰ ਵਲੋਂ ਆਉਣ ਵਾਲੇ ਸਮੇਂ ’ਚ ਰਿੰਕੂ ਨੂੰ ਇਨ੍ਹਾਂ ਕਮੇਟੀਆਂ ’ਚ ਨਾਮਜ਼ਦ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹਾਂ ਦੀ ਮੌਜੂਦਾ ਸਥਿਤੀ ਤੇ ਸਿੱਖਿਆ ਨੂੰ ਲੈ ਕੇ ਮੰਤਰੀ ਹਰਜੋਤ ਬੈਂਸ ਨਾਲ ਵਿਸ਼ੇਸ਼ ਗੱਲਬਾਤ (ਵੀਡੀਓ)
ਰਿੰਕੂ ਨੇ ਮਣੀਪੁਰ ’ਚ ਔਰਤਾਂ ’ਤੇ ਅੱਤਿਆਚਾਰ ਨੂੰ ਲੈ ਕੇ ਵਿਰੋਧੀ ਧਿਰ ਨਾਲ ਬਾਇਕਾਟ ਕੀਤਾ
ਸੰਸਦ ਮੈਂਬਰ ਰਿੰਕੂ ਨੇ ਲੋਕ ਸਭਾ ’ਚ ਬੀਤੇ ਦਿਨ ਮਣੀਪੁਰ ’ਚ ਔਰਤਾਂ ਨਾਲ ਹੋਈ ਹੈਵਾਨੀਅਤ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਕੀਤੇ ਗਏ ਬਾਇਕਾਟ ’ਚ ਹਿੱਸਾ ਲਿਆ। ਪਾਰਟੀ ਨੇ ਇਸ ਘਟਨਾ ਨੂੰ ਲੈ ਕੇ ਆਪਣਾ ਵਿਰੋਧ ਜਤਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਣੀਪੁਰ ’ਚ ਜੋ ਕੁਝ ਹੋਇਆ ਹੈ, ਉਸ ਨਾਲ ਪੂਰੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਦੋਸ਼ੀ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਕਿਸਾਨਾਂ ਨੂੰ ਇਹ ਵੱਡੀ ਰਾਹਤ ਦੇ ਸਕਦੀ ਹੈ ਮਾਨ ਸਰਕਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅਜਨਾਲਾ ਦੀ ਦਾਣਾ ਮੰਡੀ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ
NEXT STORY