Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:58:45 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੇਸ਼ ਦੀ ਸਿਆਸਤ ਕਰਵਟ ਲੈਣ ਲੱਗੀ, ਮੋਦੀ ਦਾ ਮੁਕਾਬਲਾ ਕਰਨ ’ਚ ਸਿਰਫ਼ ਕੇਜਰੀਵਾਲ ਸਮਰੱਥ: ਸੁਸ਼ੀਲ ਕੁਮਾਰ ਰਿੰਕੂ

PUNJAB News Punjabi(ਪੰਜਾਬ)

ਦੇਸ਼ ਦੀ ਸਿਆਸਤ ਕਰਵਟ ਲੈਣ ਲੱਗੀ, ਮੋਦੀ ਦਾ ਮੁਕਾਬਲਾ ਕਰਨ ’ਚ ਸਿਰਫ਼ ਕੇਜਰੀਵਾਲ ਸਮਰੱਥ: ਸੁਸ਼ੀਲ ਕੁਮਾਰ ਰਿੰਕੂ

  • Edited By Shivani Attri,
  • Updated: 16 Apr, 2023 11:04 AM
Jalandhar
sushil kumar rinku interview jagbani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)–ਜਲੰਧਰ ਲੋਕ ਸਭਾ ਸੀਟ ਲਈ ਚੋਣ ਕਮਿਸ਼ਨ ਵੱਲੋਂ 10 ਮਈ ਨੂੰ ਪੋਲਿੰਗ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿਚ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਰਿੰਕੂ ਜ਼ਮੀਨੀ ਪੱਧਰ ਦੇ ਨੇਤਾ ਹਨ। ਉਨ੍ਹਾਂ ਜ਼ਮੀਨੀ ਪੱਧਰ ਤੋਂ ਹੀ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ। ਰਿੰਕੂ ਸਭ ਤੋਂ ਪਹਿਲਾਂ 2017 ’ਚ ਕਾਂਗਰਸ ਦੀ ਟਿਕਟ ਤੋਂ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਪਰ ਉਹ ਵਿਧਾਨ ਸਭਾ ਦੀ ਚੋਣ ਜਿੱਤ ਨਹੀਂ ਸਕੇ ਸਨ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿੰਕੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਜਲੰਧਰ ਸੀਟ ਤੋਂ ਆਪਣੀ ਪਾਰਟੀ ਦਾ ਚਿਹਰਾ ਐਲਾਨਿਆ ਸੀ। ‘ਜਗ ਬਾਣੀ’ ਨੇ ਸੁਸ਼ੀਲ ਰਿੰਕੂ ਨਾਲ ਕਈ ਭੱਖਦੇ ਮਸਲਿਆਂ ’ਤੇ ਚਰਚਾ ਕੀਤੀ, ਜਿਸ ਦੇ ਪ੍ਰਮੁੱਖ ਅੰਸ਼ ਇਸ ਤਰ੍ਹਾਂ ਹਨ–

ਸਵਾਲ : ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਅਚਾਨਕ ਫ਼ੈਸਲਾ ਕਿਉਂ ਲਿਆ?
ਜਵਾਬ :
ਮੈਂ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਸੰਗਠਨ ਦੇ ਸੀਨੀਅਰ ਨੇਤਾ ਸੰਦੀਪ ਪਾਠਕ ਨਾਲ ਮੁਲਾਕਾਤ ਕੀਤੀ ਤਾਂ ਮੈਨੂੰ ਲੱਗਾ ਕਿ ਉਨ੍ਹਾਂ ਵਿਚ ਦੇਸ਼ ਦੀ ਸਿਆਸਤ ’ਚ ਤਬਦੀਲੀ ਲਿਆਉਣ ਦਾ ਵਿਜ਼ਨ ਹੈ। ਇਸੇ ਤਰ੍ਹਾਂ ਜਦੋਂ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆਂ ਤਾਂ ਮੈਂ ਉਨ੍ਹਾਂ ਦੀ ਸਾਫ਼-ਸੁਥਰੀ ਸਿਆਸਤ ਤੋਂ ਕਾਫ਼ੀ ਪ੍ਰਭਾਵਿਤ ਹੋਇਆ। ਮੇਰਾ ਦਿਲ ਕਹਿਣ ਲੱਗਾ ਕਿ ਕਾਂਗਰਸ ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ ਹੈ ਅਤੇ ‘ਆਪ’ ਹੀ ਪੰਜਾਬ ਅਤੇ ਦੇਸ਼ ਦੀ ਸਿਆਸਤ ਨੂੰ ਬਦਲ ਸਕਦੀ ਹੈ।

ਸਵਾਲ : ਕੀ ਤੁਹਾਨੂੰ ਕਾਂਗਰਸ ਦੀ ਸੋਚ ਹੁਣ ਚੰਗੀ ਨਹੀਂ ਲੱਗੀ ਸੀ?
ਜਵਾਬ :
ਕਾਂਗਰਸ ’ਚ ਮੰਦੇ ਭਾਗੀਂ ਹੁਣ ਅਜਿਹਾ ਸਮਾਂ ਆ ਚੁੱਕਾ ਹੈ, ਜਿਸ ਵਿਚ ਜਦੋਂ ਕੋਈ ਨੇਤਾ ਸਥਾਪਤ ਹੋ ਜਾਂਦਾ ਹੈ ਤਾਂ ਉਹ ਆਪਣੇ ਤਰੀਕਿਆਂ ਨਾਲ ਪਾਰਟੀ ਨੂੰ ਚਲਾਉਣਾ ਚਾਹੁੰਦਾ ਹੈ। ਅਜਿਹੇ ਨੇਤਾ ਕਿਸੇ ਵੀ ਹੋਰ ਨੇਤਾ ਨੂੰ ਅੱਗੇ ਵਧਣ ਨਹੀਂ ਦੇਣਾ ਚਾਹੁੰਦੇ ਅਤੇ ਕਾਂਗਰਸ ’ਚ ਇਸੇ ਸੋਚ ਕਾਰਨ ਇਸ ਦਾ ਗ੍ਰਾਫ਼ ਦਿਨੋ-ਦਿਨ ਹੇਠਾਂ ਡਿੱਗ ਰਿਹਾ ਹੈ।

ਇਹ ਵੀ ਪੜ੍ਹੋ : ਬਾਬੇ ਵਾਲੇ ਚੋਲੇ 'ਚ ਕਰਦਾ ਸੀ ਕਾਲਾ ਧੰਦਾ, ਜਦੋਂ ਚੜ੍ਹਿਆ ਪੁਲਸ ਹੱਥੇ ਤਾਂ ਖੁੱਲ੍ਹ ਗਏ ਸਾਰੇ ਭੇਤ

ਸਵਾਲ : ਵਿਧਾਇਕ ਸ਼ੀਤਲ ਅੰਗੁਰਾਲ ਨਾਲ ਤੁਹਾਡੀ ਕਾਫ਼ੀ ਤਲਖੀ ਆ ਰਹੀ ਹੈ। ਇਸ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ?
ਜਵਾਬ :
ਸ਼ੀਤਲ ਅੰਗੁਰਾਲ ਨਾਲ ਕਦੇ ਵੀ ਨਿੱਜੀ ਤਲਖੀ ਨਹੀਂ ਰਹੀ। ਜਿੱਥੋਂ ਤਕ ਮੇਰੀ ਸੋਚ ਹੈ ਤਾਂ ਮੈਂ ਕਦੇ ਵੀ ਅਜਿਹਾ ਕੋਈ ਬਿਆਨ ਸ਼ੀਤਲ ਖ਼ਿਲਾਫ਼ ਨਹੀਂ ਦਿੱਤਾ ਅਤੇ ਜਿੱਥੋਂ ਤਕ ਮੇਰੀ ਸਮਝ ਹੈ ਸ਼ੀਤਲ ਨੇ ਵੀ ਕਦੇ ਮੇਰੇ ਖ਼ਿਲਾਫ਼ ਤਲਖੀ ਵਾਲਾ ਬਿਆਨ ਨਹੀਂ ਦਿੱਤਾ।

ਸਵਾਲ : ਕੀ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਤੋਂ ਤੁਹਾਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ?
ਜਵਾਬ :
ਅਸਲ ’ਚ ਮੈਨੂੰ ਆਮ ਆਦਮੀ ਪਾਰਟੀ ’ਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਜਾਂਦਾ ਹੈ। ਇਹ ਚੋਣ ਮੇਰੀ ਨਿੱਜੀ ਚੋਣ ਨਹੀਂ ਹੈ, ਸਗੋਂ ਪੂਰੀ ਪਾਰਟੀ ਦੀ ਹੈ ਅਤੇ ਮੈਨੂੰ ਦੋਵਾਂ ਵਿਧਾਇਕਾਂ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਸੰਗਰੂਰ ’ਚ ਜਦੋਂ ਉਪ-ਚੋਣ ਹੋਈ ਸੀ ਤਾਂ ਉਸ ਵੇਲੇ ਪਾਰਟੀ ਨੇ ਇਸ ਨੂੰ ਹਲਕੇ ਢੰਗ ਨਾਲ ਲਿਆ ਸੀ ਅਤੇ ਉਸ ਤੋਂ ਬਾਅਦ ਚੋਣ ਨਤੀਜਾ ਸਾਡੇ ਖਿਲਾਫ ਚਲਾ ਗਿਆ ਸੀ, ਜਿਸ ਤੋਂ ਬਾਅਦ ਪਾਰਟੀ ਨੇ ਕਾਫੀ ਕੁਝ ਸਿੱਖਿਆ ਅਤੇ ਇਸ ਵਾਰ ਪਾਰਟੀ ਪੂਰੀ ਮਿਹਨਤ ਤੇ ਗੰਭੀਰਤਾ ਨਾਲ ਚੋਣ ਲੜ ਰਹੀ ਹੈ ਕਿਉਂਕਿ ਇਸ ਚੋਣ ਦੇ ਨਤੀਜੇ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨਗੇ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਹਰ ਹਾਲਤ ’ਚ ਇਸ ਉਪ-ਚੋਣ ਨੂੰ ਜਿੱਤ ਕੇ 2024 ਦੀਆਂ ਲੋਕ ਸਭਾ ਚੋਣਾਂ ਦੇ ਦੰਗਲ ਵਿਚ ਸ਼ਾਮਲ ਹੋਣਗੇ।

ਸਵਾਲ : ਕੀ ਵਿਧਾਇਕ ਸ਼ੀਤਲ ਅੰਗੁਰਾਲ ਦਾ ਕੋਈ ਦਬਾਅ ਤਾਂ ਤੁਹਾਡੇ ’ਤੇ ਕੰਮ ਨਹੀਂ ਕੀਤਾ, ਜਿਸ ਕਾਰਨ ਤੁਸੀਂ ਕਾਂਗਰਸ ਨੂੰ ਅਲਵਿਦਾ ਕਿਹਾ ਅਤੇ ‘ਆਪ’ ਵਿਚ ਸ਼ਾਮਲ ਹੋਏ?
ਜਵਾਬ :
ਅਜਿਹੀ ਕੋਈ ਗੱਲ ਨਹੀਂ। ਅਜਿਹੀਆਂ ਅਫਵਾਹਾਂ ਸਿਰਫ਼ ਕਾਂਗਰਸ ਦੇ ਕੁਝ ਨੇਤਾਵਾਂ ਵੱਲੋਂ ਫੈਲਾਈਆਂ ਜਾ ਰਹੀਆਂ ਹਨ ਕਿ ਸੁਸ਼ੀਲ ਰਿੰਕੂ ਸ਼ੀਤਲ ਦੇ ਦਬਾਅ ਕਾਰਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ, ਜਦੋਂਕਿ ਸੱਚਾਈ ਇਹ ਹੈ ਕਿ ਮੈਂ ਆਪਣੀ ਇੱਛਾ ਤੇ ਕੌਮੀ ਹਿੱਤਾਂ ਨੂੰ ਵੇਖਦਿਆਂ ‘ਆਪ’ ਵਿਚ ਸ਼ਾਮਲ ਹੋਇਆ ਹਾਂ। ਸ਼ੀਤਲ ਨਾਲ ਮੇਰੇ ਸਬੰਧ ਚੰਗੇ ਹਨ।

ਸਵਾਲ : ਕੀ ਤੁਹਾਨੂੰ ਨਹੀਂ ਲੱਗਦਾ ਕਿ ਕਾਂਗਰਸ ਨੇ ਤੁਹਾਨੂੰ ਕਾਫੀ ਕੁਝ ਦਿੱਤਾ ਸੀ ਅਤੇ ਤੁਸੀਂ ਕਾਂਗਰਸ ’ਚ ਰਹਿੰਦੇ ਹੋਏ ਹੀ ਵਿਧਾਇਕ ਵੀ ਬਣੇ ਸੀ। ਫਿਰ ਅਚਾਨਕ ‘ਆਪ’ ਵਿਚ ਤੁਹਾਡੀ ਐਂਟਰੀ ਹੋ ਗਈ। ਤੁਸੀਂ ਕੀ ਕਹਿਣਾ ਚਾਹੋਗੇ?
ਜਵਾਬ :
ਇਹ ਸਹੀ ਹੈ ਕਿ ਕਾਂਗਰਸ ’ਚ ਰਹਿੰਦੇ ਹੋਏ ਮੈਂ ਪਹਿਲੀ ਵਾਰ ਵਿਧਾਇਕ ਬਣਿਆ। ਹੁਣ ਦੇਸ਼ ਦੀ ਸਿਆਸਤ ਇਕ ਵੱਡੀ ਕਰਵਟ ਲੈ ਰਹੀ ਹੈ। ਦੇਸ਼ ਵਿਚ ਜੇ ਹੁਣ ਕੇਂਦਰ ’ਚ ਨਰਿੰਦਰ ਮੋਦੀ ਤੇ ਭਾਜਪਾ ਨੂੰ ਕੋਈ ਨੇਤਾ ਸਿਆਸੀ ਤੌਰ ’ਤੇ ਟੱਕਰ ਦੇ ਸਕਦਾ ਹੈ ਤਾਂ ਉਹ ਹਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। ਆਮ ਆਦਮੀ ਪਾਰਟੀ ਨੇ ਸਿਆਸਤ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਜੋ ਮੁਹਿੰਮ ਸ਼ੁਰੂ ਕੀਤੀ ਹੈ, ਉਹ ਸ਼ਲਾਘਾਯੋਗ ਹੈ ਅਤੇ ਜਨਤਾ ਵੀ ਉਸ ਨੂੰ ਸਮਰਥਨ ਦੇ ਰਹੀ ਹੈ। ਜ਼ਿੰਦਗੀ ’ਚ ਤਬਦੀਲੀਆਂ ਤਾਂ ਆਉਂਦੀਆਂ ਹੀ ਰਹਿੰਦੀਆਂ ਹਨ ਅਤੇ ਇਨ੍ਹਾਂ ਤਬਦੀਲੀਆਂ ਨੂੰ ਸਾਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

ਸਵਾਲ : ਰਾਣਾ ਗੁਰਜੀਤ ਸਿੰਘ ਜੋ ਕਿ ਕਾਂਗਰਸ ਦੇ ਸੀਨੀਅਰ ਨੇਤਾ ਹਨ, ਉਨ੍ਹਾਂ ਨਾਲ ਤੁਹਾਡੇ ਪਰਿਵਾਰਕ ਸਬੰਧ ਕਾਫੀ ਚੰਗੇ ਰਹੇ ਹਨ। ਕੀ ਇਹ ਸਬੰਧ ਭਵਿੱਖ ’ਚ ਵੀ ਇਸੇ ਤਰ੍ਹਾਂ ਚੰਗੇ ਬਣੇ ਰਹਿਣਗੇ?
ਜਵਾਬ :
ਰਾਣਾ ਗੁਰਜੀਤ ਸਿੰਘ ਦੇ ਪਰਿਵਾਰ ਨਾਲ ਮੇਰੇ ਪਰਿਵਾਰ ਦੇ ਚੰਗੇ ਸਬੰਧ ਰਹੇ ਹਨ। ਹੁਣ ਰਾਣਾ ਗੁਰਜੀਤ ਕਾਂਗਰਸ ’ਚ ਹਨ ਅਤੇ ਮੈਂ ਆਮ ਆਦਮੀ ਪਾਰਟੀ ਵਿਚ। ਉਹ ਆਪਣਾ ਕੰਮ ਕਰ ਰਹੇ ਹਨ ਅਤੇ ਮੈਂ ਆਪਣੀ ਪਾਰਟੀ ’ਚ ਆਪਣਾ ਕੰਮ ਕਰ ਰਿਹਾ ਹਾਂ। ਚੋਣਾਂ ਵਿਚ ਅਸੀਂ ਇਕ-ਦੂਜੇ ਦੇ ਨਾਲ ਨਹੀਂ ਚੱਲ ਸਕਦੇ ਪਰ ਸਮਾਜਿਕ ਰਿਸ਼ਤੇ ਸਾਰੇ ਨੇਤਾਵਾਂ ਦੇ ਇਕ-ਦੂਜੇ ਨਾਲ ਬਣੇ ਹੀ ਰਹਿੰਦੇ ਹਨ, ਉਨ੍ਹਾਂ ਵਿਚ ਕੋਈ ਦੂਰੀ ਨਹੀਂ ਆਉਂਦੀ।

ਸਵਾਲ : ਅਜਿਹਾ ਕਿਹਾ ਜਾ ਰਿਹਾ ਹੈ ਕਿ ‘ਆਪ’ ਦੇ ਵਾਲੰਟੀਅਰ ਇਸ ਲਈ ਨਾਰਾਜ਼ ਹਨ ਕਿ ਉਹ ਦਰੀਆਂ ਵਿਛਾਉਣ ਦਾ ਕੰਮ ਤਾਂ ਕਰਦੇ ਰਹੇ, ਜਦਕਿ ਟਿਕਟਾਂ ਰਿੰਕੂ ਵਰਗੇ ਲੋਕ ਲੈ ਜਾਂਦੇ ਹਨ?
ਜਵਾਬ :
ਇਸ ਗੱਲ ਵਿਚ ਕੋਈ ਸੱਚਾਈ ਨਹੀਂ ਕਿਉਂਕਿ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨਾਲ ਮੇਰੇ ਪਹਿਲਾਂ ਵੀ ਸਮਾਜਿਕ ਰਿਸ਼ਤੇ ਕਾਫੀ ਚੰਗੇ ਰਹੇ ਹਨ। ਜਦੋਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੈਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਤਾਂ ਸਾਰੇ ਵਾਲੰਟੀਅਰਾਂ ਨੇ ਜੀਅ-ਜਾਨ ਨਾਲ ਇਸ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵੀ ਇਹ ਅਹਿਸਾਸ ਹੋਇਆ ਕਿ ਹੁਣ ਪਾਰਟੀ ਕਾਂਗਰਸ ਨੂੰ ਜਲੰਧਰ ’ਚ ਹਰਾਉਣ ਦੀ ਸਥਿਤੀ ’ਚ ਹੈ।

ਸਵਾਲ : ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਵੱਖ-ਵੱਖ ਢੰਗ ਨਾਲ ਚੱਲਦੀ ਹੈ ਅਤੇ ਦੋਵਾਂ ’ਚ ਵੱਡਾ ਫਰਕ ਹੈ। ਤੁਸੀਂ ਖੁਦ ਨੂੰ ਇਸ ਵਿਚ ਕਿਵੇਂ ਐਡਜਸਟ ਕਰ ਰਹੇ ਹੋ?
ਜਵਾਬ :
ਇਹ ਸਹੀ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਵੱਖ-ਵੱਖ ਤਰੀਕੇ ਨਾਲ ਚੱਲਦੀ ਹੈ। ਕਾਂਗਰਸ ਵਿਚ ਤਾਂ ਹੁਣ ਸਿਰਫ਼ ਹਾਜ਼ਰੀ ਲਾਉਣ ਅਤੇ ਫੋਟੋਆਂ ਖਿਚਵਾਉਣ ਵਾਲੇ ਨੇਤਾ ਤੇ ਵਰਕਰ ਰਹਿ ਗਏ ਹਨ। ਅਜਿਹੇ ਲੋਕ ਫੋਟੋਆਂ ਖਿੱਚਵਾ ਕੇ ਘਰਾਂ ਨੂੰ ਚਲੇ ਜਾਂਦੇ ਹਨ। ਜ਼ਮੀਨੀ ਪੱਧਰ ’ਤੇ ਕੋਈ ਵੀ ਕਾਂਗਰਸੀ ਵਰਕਰ ਕੰਮ ਕਰਦਾ ਹੋਇਆ ਨਜ਼ਰ ਨਹੀਂ ਆਉਂਦਾ, ਜਦੋਂਕਿ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਜੀਅ-ਜਾਨ ਨਾਲ ਕੰਮ ਕਰਦੇ ਹਨ। ਉਹ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ। ਉਨ੍ਹਾਂ ਲਈ ਪਾਰਟੀ ਹੀ ਸਭ ਕੁਝ ਹੈ।

ਸਵਾਲ : ਸੀ. ਬੀ. ਆਈ. ਜਦੋਂ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੱਦਦੀ ਹੈ ਤਾਂ ਆਮ ਆਦਮੀ ਪਾਰਟੀ ਕਹਿੰਦੀ ਹੈ ਕਿ ਉਹ ਸਿਆਸੀ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ, ਜਦੋਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਦੋਂ ਵਿਜੀਲੈਂਸ ਬਿਊਰੋ ਸੱਦਦਾ ਹੈ ਤਾਂ ਆਮ ਆਦਮੀ ਪਾਰਟੀ ਕਹਿੰਦੀ ਹੈ ਕਿ ਵਿਜੀਲੈਂਸ ਬਿਊਰੋ ਆਪਣੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਇਨ੍ਹਾਂ ਦੋਵਾਂ ’ਚ ਆਪਾ-ਵਿਰੋਧ ਵੇਖਣ ਨੂੰ ਮਿਲਦਾ ਹੈ।
ਜਵਾਬ :
ਇਹ ਗੱਲ ਸਹੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੀ. ਬੀ. ਆਈ. ਅਤੇ ਈ. ਡੀ. ਦੀ ਆਪਣੇ ਸਿਆਸੀ ਵਿਰੋਧੀ ਨੇਤਾਵਾਂ ਖ਼ਿਲਾਫ਼ ਦੁਰਵਰਤੋਂ ਕੀਤੀ ਜਾ ਰਹੀ ਹੈ। ਸਿਰਫ ਅਰਵਿੰਦ ਕੇਜਰੀਵਾਲ ਹੀ ਨਹੀਂ, ਸਗੋਂ ਦੇਸ਼ ਦੇ ਹੋਰ ਨੇਤਾਵਾਂ ਖਿਲਾਫ ਵੀ ਸੀ. ਬੀ. ਆਈ., ਇਨਕਮ ਟੈਕਸ ਤੇ ਈ. ਡੀ. ਦੀ ਦੁਰਵਰਤੋਂ ਕੀਤੀ ਗਈ ਹੈ, ਜਦੋਂਕਿ ਪੰਜਾਬ ’ਚ ਹਾਲਾਤ ਵੱਖਰੇ ਹਨ। ਪੰਜਾਬ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦੀ ਆਪਣੇ ਪੱਧਰ ’ਤੇ ਜਾਂਚ ਕਰ ਰਿਹਾ ਹੈ। ਦੋਵਾਂ ਗੱਲਾਂ ’ਚ ਜ਼ਮੀਨ-ਆਸਮਾਨ ਦਾ ਫਰਕ ਹੈ।

ਸਵਾਲ : ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਤੁਸੀਂ ਆਪਣਾ ਮੁਕਾਬਲਾ ਕਿਸ ਪਾਰਟੀ ਦੇ ਉਮੀਦਵਾਰ ਨਾਲ ਮੰਨਦੇ ਹੋ?
ਜਵਾਬ :
ਅਸਲ ’ਚ ਆਮ ਆਦਮੀ ਪਾਰਟੀ ਦਾ ਜਲੰਧਰ ਸੀਟ ’ਤੇ ਮੁਕਾਬਲਾ ਕਿਸੇ ਵੀ ਹੋਰ ਪਾਰਟੀ ਦੇ ਨਾਲ ਨਹੀਂ ਹੈ ਕਿਉਂਕਿ ਹੋਰ ਸਾਰੀਆਂ ਪਾਰਟੀਆਂ ’ਚ ਵੰਡ ਦੀ ਤਸਵੀਰ ਸਪਸ਼ਟ ਨਜ਼ਰ ਆ ਰਹੀ ਹੈ। ਮੈਂ ਆਪਣਾ ਮੁਕਾਬਲਾ ਮਿਹਨਤ ਨਾਲ ਮੰਨਦਾ ਹਾਂ ਅਤੇ ਜੇ ਅਸੀਂ ਵਾਲੰਟੀਅਰਾਂ ਦੇ ਸਹਿਯੋਗ ਨਾਲ ਸਖਤ ਮਿਹਨਤ ਕਰ ਗਏ ਤਾਂ ਚੋਣ ਨਤੀਜੇ ਇਕਪਾਸੜ ਹੋਣਗੇ।

ਸਵਾਲ : ਕੀ ਪੰਜਾਬ ’ਚ ਅੰਮ੍ਰਿਤਪਾਲ ਦੇ ਮਾਮਲੇ ’ਚ ਦੇਰੀ ਨਹੀਂ ਹੋਈ ਅਤੇ ਕੀ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਠੀਕ ਹੈ?
ਜਵਾਬ :
ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਸਮੇਂ ’ਤੇ ਕਾਰਵਾਈ ਕੀਤੀ ਹੈ। ਇਹ ਮਾਮਲਾ ਮੁੱਖ ਮੰਤਰੀ ਦੇ ਅਧਿਕਾਰ ਖੇਤਰ ’ਚ ਆਉਂਦਾ ਹੈ। ਇਸ ਲਈ ਉਹੀ ਬਿਹਤਰ ਜਵਾਬ ਦੇ ਸਕਦੇ ਹਨ ਪਰ ਪੰਜਾਬ ’ਚ ਅਮਨ-ਸ਼ਾਂਤੀ ਨੂੰ ਕੋਈ ਖ਼ਤਰਾ ਨਹੀਂ। ਅਜਨਾਲਾ ’ਚ ਹੋਈ ਘਟਨਾ ਤੋਂ ਬਾਅਦ ਪੁਲਸ ਨੇ ਵੀ ਅੰਮ੍ਰਿਤਪਾਲ ਨੂੰ ਫੜਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਪੰਜਾਬ ’ਚ ਸਾਰੇ ਲੋਕਾਂ ’ਚ ਆਪਸੀ ਭਾਈਚਾਰਾ ਤੇ ਏਕਤਾ ਕਾਇਮ ਹੈ ਅਤੇ ਇਸ ਨੂੰ ਕੋਈ ਵੀ ਤਾਕਤ ਤੋੜ ਨਹੀਂ ਸਕਦੀ। ਭਗਵੰਤ ਮਾਨ ਸਰਕਾਰ ਪੰਜਾਬ ’ਚ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵੇਗੀ।

ਸਵਾਲ : ਪੰਜਾਬ ’ਚ ਸਰਕਾਰ ਨਸ਼ਿਆਂ ’ਤੇ ਕਿੰਨੀ ਰੋਕ ਲਾਉਣ ’ਚ ਕਾਮਯਾਬ ਹੋਈ ਹੈ? ਤੁਹਾਡਾ ਇਸ ਬਾਰੇ ਕੀ ਵਿਚਾਰ ਹੈ?
ਜਵਾਬ :
ਇਹ ਸਹੀ ਹੈ ਕਿ ਨਸ਼ਿਆਂ ’ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗੀ ਪਰ ਫਿਰ ਵੀ ਪੰਜਾਬ ’ਚ ਨਸ਼ਾ ਪਹਿਲਾਂ ਦੇ ਮੁਕਾਬਲੇ ਘੱਟ ਹੋਇਆ ਹੈ। ਚਿੱਟਾ ਇਸ ਵੇਲੇ ਵੀ ਵਿਕ ਰਿਹਾ ਹੈ। ਨਸ਼ੇ ਵਾਲੇ ਪਦਾਰਥ ਪਾਕਿਸਤਾਨ ਤੋਂ ਆ ਰਹੇ ਹਨ ਅਤੇ ਪੰਜਾਬ ਸਮੇਤ ਰਾਜਸਥਾਨ ਤੇ ਗੁਜਰਾਤ ’ਚ ਵੀ ਇਹ ਪਦਾਰਥ ਸਰਹੱਦ ਪਾਰ ਤੋਂ ਪਹੁੰਚ ਰਹੇ ਹਨ। ਭਗਵੰਤ ਮਾਨ ਨੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਹਮਣੇ ਉਠਾਇਆ ਹੋਇਆ ਹੈ ਅਤੇ ਜਲਦੀ ਹੀ ਦੋਵਾਂ ਸਰਕਾਰਾਂ ਦੀਆਂ ਏਜੰਸੀਆਂ ਮਿਲ ਕੇ ਨਸ਼ਿਆਂ ਤੇ ਚਿੱਟੇ ’ਤੇ ਪੂਰੀ ਤਰ੍ਹਾਂ ਰੋਕ ਲਾਉਣ ’ਚ ਕਾਮਯਾਬ ਹੋਣਗੀਆਂ।

ਸਵਾਲ : ਜਲੰਧਰ ਲਈ ਤੁਸੀਂ ਪੰਜਾਬ ਸਰਕਾਰ, ਖਾਸ ਤੌਰ ’ਤੇ ਮੁੱਖ ਮੰਤਰੀ ਤੋਂ ਕੀ ਮੰਗ ਕਰੋਗੇ?
ਜਵਾਬ :
ਜਲੰਧਰ ਦੇ ਕਈ ਮਸਲੇ ਹਨ ਪਰ ਸਭ ਤੋਂ ਅਹਿਮ ਮਸਲਾ ਆਦਮਪੁਰ ’ਚ ਏਅਰਪੋਰਟ ਬਣਾਉਣ ਦਾ ਕੰਮ ਜਲਦ ਤੋਂ ਜਲਦ ਪੂਰਾ ਕਰਵਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਗਿਣਤੀ ’ਚ ਘਰੇਲੂ ਉਡਾਣਾਂ ਚੱਲ ਸਕਣ। ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਉਠਾਇਆ ਜਾਵੇਗਾ। ਇਸੇ ਤਰ੍ਹਾਂ ਮੈਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਕੋਲ ਇਹ ਵੀ ਮੰਗ ਕਰਾਂਗਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਲਈ ਜਲੰਧਰ ’ਚ ਨਵੀਂ ਇੰਡਸਟ੍ਰੀ ਸਥਾਪਤ ਕਰਨ। ਅਸਲ ’ਚ ਜਲੰਧਰ ਵਿਚ ਵੱਡੀ ਇੰਡਸਟ੍ਰੀ ਸਥਾਪਤ ਹੋਣੀ ਚਾਹੀਦੀ ਹੈ ਤਾਂ ਜੋ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਇਸੇ ਤਰ੍ਹਾਂ ਰੇਲਵੇ ਸਟੇਸ਼ਨ ਤੇ ਪ੍ਰਵਾਸੀ ਪੰਜਾਬੀਆਂ ਦੇ ਵੀ ਮਸਲੇ ਹਨ ਜਿਨ੍ਹਾਂ ਨੂੰ ਸਰਕਾਰ ਕੋਲੋਂ ਹੱਲ ਕਰਵਾਇਆ ਜਾਵੇਗਾ। ਜਲੰਧਰ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕਰਾਂਗਾ ਜਿਸ ਨਾਲ ਜਲੰਧਰ ਨੂੰ ਵਿਸ਼ਵ ਨਕਸ਼ੇ ’ਤੇ ਅੱਗੇ ਲਿਜਾਇਆ ਜਾ ਸਕੇ। ਆਮ ਆਦਮੀ ਪਾਰਟੀ ’ਚ ਹੀ ਜ਼ਮੀਨੀ ਨੇਤਾਵਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ ਅਤੇ ਇਹੀ ਪਾਰਟੀ ਪੰਜਾਬ ਨੂੰ ਅੱਗੇ ਲਿਜਾਣ ਚ ਕਾਮਯਾਬ ਹੋਵੇਗੀ।

ਇਹ ਵੀ ਪੜ੍ਹੋ : ਹੁਣ ਅੰਮ੍ਰਿਤਪਾਲ ਦੇ ਮਾਮਲੇ 'ਚ NIA ਤੇ ਪੰਜਾਬ ਪੁਲਸ ਨੇ ਕਪੂਰਥਲਾ ਤੋਂ ਵਕੀਲ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • sushil kumar rinku
  • interview
  • jagbani
  • ਸੁਸ਼ੀਲ ਕੁਮਾਰ ਰਿੰਕੂ
  • ਜਲੰਧਰ ਲੋਕ ਸਭਾ ਸੀਟ
  • ਜ਼ਿਮਨੀ ਚੋਣ
  • ਵਿਸ਼ੇਸ਼ ਗੱਲਬਾਤ

ਵਿਸਾਖੀ ਜੋੜ ਮੇਲੇ ਦੇ ਆਖਰੀ ਦਿਨ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ

NEXT STORY

Stories You May Like

  • manpreet badal met pm modi with his daughter s wedding invitation
    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ
  • the politics of   reels   has reached every household in punjab
    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ ਨਵਾਂ ਫਾਰਮੂਲਾ
  • parvinder jhota  ashwani kumar  medical
    ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • bhuvneshwar kumar will captain india in the hong kong sixes
    ਭੁਵਨੇਸ਼ਵਰ ਕੁਮਾਰ ਹਾਂਗਕਾਂਗ ਸਿਕਸ 'ਚ ਭਾਰਤ ਦੀ ਕਰਨਗੇ ਕਪਤਾਨੀ
  • gudda guddi post creates stir in punjab politics
    ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ
  • indian kurash player yash kumar chauhan fails dope test
    ਭਾਰਤੀ ਕੁਰਾਸ਼ ਖਿਡਾਰੀ ਯਸ਼ ਕੁਮਾਰ ਚੌਹਾਨ ਡੋਪ ਟੈਸਟ ’ਚ ਫੇਲ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +