ਜਲੰਧਰ (ਵੈੱਬ ਡੈਸਕ) - ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਦੋਵਾਂ ਨੇ ਦਿੱਲੀ ਵਿਖੇ ਭਾਜਪਾ ਹੈੱਡ ਕੁਆਰਟਰ 'ਚ ਪਾਰਟੀ ਦਾ ਪੱਲਾ ਫੜਿਆ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਕਣਕ ਕੱਢਦੇ ਸਮੇਂ ਥਰੈਸ਼ਰ ਮਸ਼ੀਨ 'ਚ ਆਇਆ ਕਿਸਾਨ, ਤੜਫ-ਤੜਫ ਕੇ ਹੋਈ ਮੌਤ
ਪਾਰਟੀ ਬਦਲਣ ਦੇ ਨਾਲ ਹੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ 'ਤੇ ਆਪਣੀ ਕਵਰ ਫੋਟੋ ਵੀ ਬਦਲ ਲਈ ਹੈ। ਇਥੇ ਇਹ ਵੀ ਦੱਸ ਦੇਈਏ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਦੀ ਪੁਸ਼ਟੀ ਉਨ੍ਹਾਂ ਵੱਲੋਂ ਟਵਿੱਟਰ 'ਤੇ ਪੋਸਟ ਪਾ ਕੇ ਕੀਤੀ ਗਈ ਪਰ ਸੋਸ਼ਲ ਮੀਡੀਆ 'ਤੇ ਰਿੰਕੂ ਅਜੇ ਵੀ ਮੈਂਬਰ ਆਫ਼ ਪਾਰਲੀਮੈਂਟ ਨਜ਼ਰ ਆ ਰਹੇ ਹਨ।


ਇਹ ਵੀ ਪੜ੍ਹੋ- ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ, ਸਿਰਸਾ ਨੇ ਕੀਤੀ ਕੇਜਰੀਵਾਲ ’ਤੇ FIR ਦਰਜ ਕਰਨ ਦੀ ਮੰਗ
ਉਥੇ ਹੀ ਪਾਰਟੀ ਨਾਲ ਗੱਦਾਰੀ ਕਰਨ 'ਤੇ ਇਨ੍ਹਾਂ ਖ਼ਿਲਾਫ਼ ‘ਆਪ’ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਸਿਟੀ ਪੁਲਸ ਨੇ ਰਿੰਕੂ ਅਤੇ ਅੰਗੁਰਾਲ ਦੇ ਘਰ ਅਤੇ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਇਹ ਰੋਸ ਪ੍ਰਦਰਸ਼ਨ ਲੋਕ ਸਭਾ ਚੋਣਾਂ ਤੋਂ ਇਕਦਮ ਪਹਿਲਾਂ ਪਾਰਟੀ ਛੱਡਣ ਕਾਰਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਸ ਨੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਹੈ। ਧਰਨੇ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਸਮੇਤ ਹੋਰ ਵੱਡੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜ ਕੁਮਾਰ ਚੱਬੇਵਾਲ ਦੇ ਭਾਜਪਾ 'ਚ ਜਾਣ ਦੀਆਂ ਚਰਚਾਵਾਂ ਦਾ ਜਾਣੋ ਪੂਰਾ ਸੱਚ (ਵੀਡੀਓ)
NEXT STORY