ਜਲੰਧਰ/ਨਵੀਂ ਦਿੱਲੀ (ਗੁਲਸ਼ਨ, ਧਵਨ)– ਭਾਜਪਾ ਆਗੂ ਅਤੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਆਦਮਪੁਰ ਏਅਰਪੋਰਟ ਦੇ ਨਾਮਕਰਨ ਦਾ ਮੁੱਦਾ ਰੱਖਿਆ। ਇਸ ਦੇ ਨਾਲ ਹੀ ਰਿੰਕੂ ਨੇ ਉਨ੍ਹਾਂ ਨੂੰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਅਤੇ ਜਲੰਧਰ ਜ਼ਿਲ੍ਹੇ ਦੇ ਪੈਂਡਿੰਗ ਵਿਕਾਸ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ।
ਸੁਸ਼ੀਲ ਰਿੰਕੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਿਆ ਕਿ ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਰਹੀ ਹੈ ਕਿ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਹੋਵੇ। ਆਦਮਪੁਰ ਏਅਰਪੋਰਟ ਦਾ ਨਾਂ 15ਵੀਂ ਸ਼ਤਾਬਦੀ ਦੇ ਅਧਿਆਤਮਕ ਸੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਣਾ ਭਾਰਤ ਨੂੰ ਜੋੜਨ ਵਾਲੀ ਵਿਵਿਧਤਾ ਵਿਚ ਅਧਿਆਤਮਿਕਤਾ ਦੇ ਚਰਿੱਤਰ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਸੁਸ਼ੀਲ ਰਿੰਕੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 30 ਮਈ ਨੂੰ ਹੁਸ਼ਿਆਰਪੁਰ ਵਿਚ ਆਪਣੀ ਇਕ ਚੋਣ ਰੈਲੀ ਵਿਚ ਕਿਹਾ ਸੀ ਕਿ ਉਨ੍ਹਾਂ ਦੀ ਇੱਛਾ ਹੈ ਕਿ ਆਦਮਪੁਰ ਏਅਰਪੋਰਟ ਦਾ ਨਾਂ ਸੰਤ ਸ੍ਰੀ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਦੇ ਨਾਮਕਰਨ ਦੇ ਪ੍ਰਸਤਾਵ ਨੂੰ ਜਲਦ ਕੈਬਨਿਟ ਮਨਜ਼ੂਰੀ ਦੇਵੇਗਾ।
ਇਸ ਦੇ ਇਲਾਵਾ ਸੁਸ਼ੀਲ ਰਿੰਕੂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਜਲੰਧਰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਰੇਲਵੇ ਦੇ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਤੈਅ ਸਮਾਂ-ਹੱਦ ਵਿਚ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਸ ਦੀ ਜਾਂਚ 'ਚ ਸ਼ਾਮਲ ਹੋਣ ਲਈ ਮੰਗੇ 10 ਲੱਖ, ਵਿਜੀਲੈਂਸ ਬਿਊਰੋ ਨੇ ਪੁਲਸ ਇੰਸਪੈਕਟਰ ਨੂੰ ਕੀਤਾ ਕਾਬੂ
NEXT STORY