ਜਲੰਧਰ(ਚੋਪੜਾ)— ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕਬੀਰ ਪੰਥੀਆਂ ਵਿਚ ਫੈਲੇ ਰੋਸ ਤੋਂ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ। ਵਿਧਾਇਕ ਰਿੰਕੂ ਨੇ ਦੱਸਿਆ ਕਿ ਸਤਿਗੁਰੂ ਕਬੀਰ ਜੀ ਮਹਾਰਾਜ ਦੀ ਜਯੰਤੀ ਮੌਕੇ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਛੁੱਟੀ ਹੁੰਦੀ ਆ ਰਹੀ ਹੈ ਪਰ ਪੰਜਾਬ ਸਰਕਾਰ ਨੇ ਛੁੱਟੀਆਂ ਵਿਚ ਕੀਤੀ ਗਈ ਕਟੌਤੀ ਦੌਰਾਨ ਇਸ ਛੁੱਟੀ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਕਬੀਰ ਮਹਾਰਾਜ ਦੇ ਲੱਖਾਂ ਪੈਰੋਕਾਰ ਹਨ ਅਤੇ ਛੁੱਟੀ ਰੱਦ ਕਰਨ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਹ ਛੁੱਟੀ ਬਹਾਲ ਕਰਵਾਉਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ ਸਤਿਗੁਰੂ ਕਬੀਰ ਅਜਿਹੇ ਮਹਾਪੁਰਸ਼ ਸਨ, ਜਿਨ੍ਹਾਂ ਦੀ ਬਾਣੀ ਗੁਰੂ ਗੰ੍ਰਥ ਸਾਹਿਬ ਵਿਚ ਵੀ ਦਰਜ ਹੈ। ਵਿਧਾਇਕ ਰਿੰਕੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਕਾਂਗਰਸ ਕਿਸੇ ਵੀ ਧਰਮ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਲੱਗਣ ਦੇਵੇਗੀ। ਉਨ੍ਹਾਂ ਨੇ (ਮੁੱਖ ਮੰਤਰੀ) ਤੁਰੰਤ ਆਪਣੇ ਦਫਤਰ ਨੂੰ ਇਸ ਸਬੰਧ ਵਿਚ ਚਿੱਠੀ ਲਿਖ ਕੇ ਅਗਲੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਰਿੰਕੂ ਨੇ ਕਿਹਾ ਕਿ ਕਬੀਰ ਜਯੰਤੀ ਤੋਂ ਪਹਿਲਾਂ ਪੰਜਾਬ ਸਰਕਾਰ ਛੁੱਟੀ ਦਾ ਐਲਾਨ ਕਰ ਦੇਵੇਗੀ।
ਰਾਤ ਸਮੇਂ ਘਰ ਦੀਆਂ ਕੰਧਾਂ ਟੱਪ ਕੇ ਪਰਿਵਾਰਕ ਮੈਂਬਰਾਂ ਨਾਲ ਐੱਸ. ਟੀ. ਐੱਫ ਸਟਾਫ ਨੇ ਕੀਤੀ ਬਦਸਲੂਕੀ
NEXT STORY