ਚੰਡੀਗੜ੍ਹ : ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਦੇ ਚੱਲਦੇ ਪੰਜਾਬ ਸਰਕਾਰ ਨੇ ਅੱਜ 7 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫਤਰਾਂ ਅਤੇ ਵਿਦਿਅਕ ਅਦਾਰਿਆਂ ਵਿਚ ਦੂਜੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਸੂਬਾ ਸਰਕਾਰ ਨੇ ਸਵਰਗੀ ਸੁਸ਼ਮਾ ਸਵਰਾਜ ਦੇ ਸਤਿਕਾਰ ਵਜੋਂ ਕੀਤਾ ਹੈ।
ਦੱਸਣਯੋਗ ਹੈ ਕਿ ਮੰਗਲਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਰਾਤ 10 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਸੁਸ਼ਮਾ ਸਵਰਾਜ ਦੇ ਦਿਹਾਂਤ ਕਰਨ ਦੇਸ਼ ਭਰ ਦੇ ਕਈ ਵੱਡੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ। ਬੁੱਧਵਾਰ ਸ਼ਾਮ 3 ਵਜੇ ਰਾਜਸੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਮੋਹਾਲੀ ਪੁੱਜਣ 'ਤੇ 'ਵਿਸ਼ਾਲ ਨਗਰ ਕੀਰਤਨ' ਦਾ ਹੋਵੇਗਾ ਭਰਵਾਂ ਸੁਆਗਤ
NEXT STORY