ਪਟਿਆਲਾ (ਬਿਊਰੋ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਉਸ ਦੇ ਘਰ ਦੀ ਛੱਤ ’ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ ’ਤੇ ਸਲੇਟੀ ਰੰਗ ਦੇ ਕੰਬਲ ’ਚ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਦੋਂ ਮੇਰੇ ਨੌਕਰ ਨੇ ਦੇਖਿਆ ਤਾਂ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : CBI ਹੈੱਡਕੁਆਰਟਰ ’ਚੋਂ ਬਾਹਰ ਨਿਕਲੇ ਕੇਜਰੀਵਾਲ, 9 ਘੰਟੇ ਤਕ ਹੋਈ ਪੁੱਛਗਿੱਛ
ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨਾਲ ਗੱਲ ਕੀਤੀ ਹੈ ਅਤੇ ਪਟਿਆਲਾ ਦੇ ਐੱਸ. ਐੱਸ. ਪੀ. ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ’ਚ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਕੁਝ ਦਿਨ ਪਹਿਲਾਂ ਹੀ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋ ਕੇ ਆਏ ਹਨ ਤੇ ਆਉਂਦਿਆਂ ਹੀ ਸਿਆਸਤ ’ਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਡਾਕਟਰ ਨੇ ਭਿਆਨਕ ਸੜਕ ਹਾਦਸੇ ’ਚ ਤੋੜਿਆ ਦਮ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
NEXT STORY