ਮੋਗਾ, (ਸੰਦੀਪ ਸ਼ਰਮਾ, ਗੋਪੀ ਰਾਊਕੇ)— ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ 'ਚ ਸਥਾਪਿਤ ਕੀਤੇ ਗਏ ਆਈਸੋਲੇਸ਼ਨ ਵਾਰਡ 'ਚ ਦਾਖਲ ਸ਼ੱਕੀ ਕੋਰੋਨਾ ਦੇ ਮਰੀਜ਼ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਮੌਕੇ 'ਤੇ ਡਿਊਟੀ 'ਤੇ ਤਾਇਨਾਤ ਪੁਲਸ ਕਰਮਚਾਰੀਆਂ ਵੱਲੋਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ ਅਤੇ ਐੱਸ. ਐੱਮ. ਓ. ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਸ਼ੁੱਕਰਵਾਰ ਉਕਤ ਮਰੀਜ ਨੂੰ ਇਸ ਵਾਰਡ 'ਚ ਇਕਾਂਤਵਾਸ ਲਈ ਲਿਆਂਦਾ ਗਿਆ ਸੀ ਅਤੇ ਉਸਦੀ ਕੋਰੋਨਾ ਜਾਂਚ ਕਰਵਾਉਣ ਦੀ ਗੱਲ ਵੀ ਚੱਲ ਰਹੀ ਸੀ, ਉਕਤ ਵਿਅਕਤੀ ਹਸਪਤਾਲ ਵਿਚ ਰਹਿਣ ਤੋਂ ਮਨਾ ਕਰ ਰਿਹਾ ਸੀ ਤੇ ਮੈਡੀਕਲ ਸਟਾਫ ਵੱਲੋਂ ਸਮਝਾਉਣ 'ਤੇ ਵੀ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ।
ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਪਰਮਜੀਤ ਸਿੰਘ ਸੰਧੂ, ਥਾਣਾ ਸਿਟੀ 2 ਦੇ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਗਰੇਵਾਲ ਅਤੇ ਇੰਸਪੈਕਟਰ ਕਿੱਕਰ ਸਿੰਘ ਤੋਂ ਇਲਾਵਾ ਹੋਰ ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਆਈਸੋਲੇਸ਼ਨ ਵਾਰਡ ਦੀ ਸੀਕਿਉਰਿਟੀ ਨੂੰ ਹੋਰ ਸਖਤ ਕਰ ਦਿੱਤਾ।
ਕੋਵਿਡ-19 ਖਿਲਾਫ ਜੰਗ 'ਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਸੰਬੰਧੀ ਆਰਡੀਨੈਂਸ ਮਨਜ਼ੂਰ
NEXT STORY