ਧਾਰੀਵਾਲ, (ਖੋਸਲਾ, ਬਲਬੀਰ)— ਧਾਰੀਵਾਲ ਦੇ ਵਾਰਡ ਨੰਬਰ 6 ਤੋਂ ਕੋਰੋਨਾ ਵਾਇਰਸ਼ ਦੇ ਇਕ ਸ਼ੱਕੀ ਮਰੀਜ਼ ਦੇ ਪਤਾ ਲੱਗਣ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ। ਸੀ. ਐੱਚ. ਸੀ. ਧਾਰੀਵਾਲ ਦੇ ਐੱਸ. ਐੱਮ. ਓ. ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਬੀਤੇ ਦਿਨੀਂ ਗੁਰੂਗ੍ਰਾਮ ਤੋਂ ਕੁਝ ਵਿਅਕਤੀ ਇਕ ਟਰੱਕ 'ਤੇ ਸਵਾਰ ਹੋ ਕੇ ਆਪਣੇ ਘਰ ਪਰਤੇ ਸਨ। ਜਿਸ 'ਚ ਇਕ ਪਠਾਨਕੋਟ ਦਾ ਵਿਅਕਤੀ ਜੋ ਕੋਰੋਨਾ ਵਾਇਰਸ ਨਾਲ ਪਾਜ਼ਿਟਿਵ ਪਾਇਆ ਗਿਆ ਹੈ, ਨੇ ਦੱਸਿਆ ਕਿ ਉਸ ਨਾਲ ਧਾਰੀਵਾਲ ਦਾ ਰਹਿਣ ਵਾਲਾ ਵੀ ਇਕ ਵਿਅਕਤੀ ਸੀ, ਜਿਸਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਵੱਲੋਂ ਗਠਿਤ ਕੀਤੀ ਟੀਮ ਆਰ. ਆਰ. ਟੀ. ਦੇ ਮੈਂਬਰ ਡਾ. ਅਰਵਿੰਦਰ ਸਿੰਘ, ਤਸਵੀਰ ਸਿੰਘ, ਸੁਖਚੈਨ ਸਿੰਘ, ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਉਸਦੇ ਘਰੋਂ ਸਰਕਾਰੀ ਐਂਬੂਲੈਂਸ 108 ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾ ਦਿੱਤਾ ਅਤੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਘਰ 'ਚ ਹੀ ਇਕਾਂਤਵਾਸ 'ਚ ਰਹਿਣ ਦੀ ਹਦਾਇਤ ਕੀਤੀ।
ਭਾਰਤ 'ਚ ਫਸੇ 169 ਯਾਤਰੀ ਅੰਮ੍ਰਿਤਸਰ ਤੋਂ ਲੰਡਨ ਲਈ ਹੋਵੇ ਰਵਾਨਾ
NEXT STORY