ਬਠਿੰਡਾ (ਵਿਜੇ ਵਰਮਾ)- ਨਗਰ-ਨਿਗਮ ਬਠਿੰਡਾ ਦੇ ਸਸਪੈਂਡ ਐਕਸਈਐਨ ਗੁਰਪ੍ਰੀਤ ਸਿੰਘ ਬੁੱਟਰ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਦੇ ਗੰਭੀਰ ਮਾਮਲੇ ਵਿੱਚ ਫਸੇ ਗੁਰਪ੍ਰੀਤ ਸਿੰਘ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਬਿਨਾਂ ਸੁਣਵਾਈ ਦੇ ਖਾਰਿਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਸਥਾਨਕ ਅਦਾਲਤ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੀ ਰੱਦ ਹੋ ਚੁੱਕੀ ਸੀ।
ਤਿੰਨ ਮਹੀਨਿਆਂ ਤੋਂ ਫਰਾਰ, ਵਿਜੀਲੈਂਸ ਨੇ ਤੇਜ਼ ਕੀਤੀ ਕਾਰਵਾਈ
ਗੁਰਪ੍ਰੀਤ ਸਿੰਘ ਵਿਰੁੱਧ ਫਰਵਰੀ ਮਹੀਨੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਆਪਣੀ ਆਮਦਨ ਤੋਂ ਲਗਭਗ 1.83 ਕਰੋੜ ਰੁਪਏ ਵੱਧ ਜਾਇਦਾਦ ਇਕੱਠੀ ਕੀਤੀ। ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਗੁਰਪ੍ਰੀਤ ਸਿੰਘ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਉਹ ਕਾਬੂ ਨਹੀਂ ਆ ਸਕੇ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: SGPC ਮੁੱਖ ਸਕੱਤਰ ਕੁਲਵੰਤ ਮੰਨਣ
ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਹੁਣ ਗੁਰਪ੍ਰੀਤ ਸਿੰਘ ਕੋਲ ਵਿਜੀਲੈਂਸ ਅੱਗੇ ਸਰੈਂਡਰ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ। ਦੂਜੇ ਪਾਸੇ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ ਭਗੌੜਾ ਐਲਾਨ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੰਪਤੀ ਅਟੈਚ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਭਲਕੇ ਲਈ ਹੋ ਗਿਆ ਵੱਡਾ ਐਲਾਨ
ਪਹਿਲਾਂ ਹੀ ਜਾਰੀ ਹੋ ਚੁੱਕੇ ਹਨ ਗ੍ਰਿਫ਼ਤਾਰੀ ਵਾਰੰਟ
ਯਾਦ ਰਹੇ ਕਿ ਗੁਰਪਰੀਤ ਸਿੰਘ ਵਿਰੁੱਧ 25 ਫਰਵਰੀ ਨੂੰ ਕੇਸ ਦਰਜ ਹੋਇਆ ਸੀ, ਜਿਸ ਵਿੱਚ ਵਿਜੀਲੈਂਸ ਜਾਂਚ ਦੌਰਾਨ ਇਹ ਸਾਫ਼ ਹੋ ਗਿਆ ਸੀ ਕਿ ਉਨ੍ਹਾਂ ਕੋਲ ਕਾਨੂੰਨੀ ਆਮਦਨ ਤੋਂ ਕਈ ਗੁਣਾ ਵੱਧ ਸੰਪਤੀ ਹੈ। ਇਸ ਅਧਾਰ 'ਤੇ ਬਠਿੰਡਾ ਦੀ ਐਡੀਸ਼ਨਲ ਸੈਸ਼ਨ ਅਦਾਲਤ ਨੇ ਉਨ੍ਹਾਂ ਦੀ ਪਹਿਲੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਬਾਅਦ ਵਿੱਚ ਉਨ੍ਹਾਂ ਨੇ ਹਾਈ ਕੋਰਟ ਰੁਖ ਕੀਤਾ, ਜਿੱਥੋਂ 4 ਅਪ੍ਰੈਲ ਨੂੰ ਜ਼ਮਾਨਤ ਰੱਦ ਹੋ ਗਈ। ਆਖ਼ਿਰ ਵਿੱਚ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ, ਜਿੱਥੋਂ ਵੀ ਨਿਰਾਸ਼ਾ ਹੱਥ ਲੱਗੀ।
ਇਹ ਵੀ ਪੜ੍ਹੋ: ਜਲੰਧਰ 'ਚ Dubai ਤੋਂ ਵੀ ਵੱਧ ਗਰਮੀ! 42 ਡਿਗਰੀ ਪੁੱਜਾ ਤਾਪਮਾਨ, ਜਾਣੋ ਅਗਲੇ ਦਿਨਾਂ ਦਾ ਹਾਲ
ਸਸਪੈਂਡ ਹੋ ਚੁੱਕੇ ਹਨ ਗੁਰਪ੍ਰੀਤ ਸਿੰਘ
ਪੰਜਾਬ ਸਰਕਾਰ ਦੇ ਸਥਾਨਕ ਸਰਕਾਰੀ ਵਿਭਾਗ ਵੱਲੋਂ ਗੁਰਪਰੀਤ ਸਿੰਘ ਨੂੰ ਪਹਿਲਾਂ ਹੀ ਡਿਊਟੀ ਤੋਂ ਸਸਪੈਂਡ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ ਤਾਂ ਜੋ ਬੈਂਕ ਖਾਤਿਆਂ, ਚਲ ਅਤੇ ਅਚਲ ਸੰਪਤੀ ਅਤੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਗਹਿਰੀ ਜਾਂਚ ਕੀਤੀ ਜਾ ਸਕੇ। ਗੁਰਪ੍ਰੀਤ ਸਿੰਘ ਬੁੱਟਰ ਦੀ ਜ਼ਮਾਨਤ ਲਈ ਕੀਤੀ ਹਰ ਕਾਨੂੰਨੀ ਕੋਸ਼ਿਸ਼ ਨਾਕਾਮ ਹੋ ਚੁੱਕੀ ਹੈ। ਹੁਣ ਉਨ੍ਹਾਂ ਕੋਲ ਵਿਜੀਲੈਂਸ ਅੱਗੇ ਸਰੈਂਡਰ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ। ਵਿਜੀਲੈਂਸ ਦੀ ਨਜ਼ਰ ਹੁਣ ਉਨ੍ਹਾਂ ਦੀ ਸੰਪਤੀ ਜ਼ਬਤ ਕਰਨ ਉੱਤੇ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵਿਰੁੱਧ ਹੋਰ ਵੱਡੀ ਕਾਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ: Punjab: ਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਚੱਲ ਗਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੌਤਾਂ ਦੇ ਮਾਮਲੇ 'ਚ ਪੰਜਾਬ ਦੇਸ਼ ਭਰ 'ਚੋਂ ਮੋਹਰੀ
NEXT STORY