ਸੁਜਾਨਪੁਰ(ਧਰਮਿੰਦਰ)- ਸੁਜਾਨਪੁਰ ਵਿਖੇ ਬਿਆਸ ਲਿੰਕ ਨਹਿਰ 'ਚੋਂ ਇੱਕ ਬੰਬਨੁਮਾ ਸ਼ੱਕੀ ਵਸਤੂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਫੈਕਟਰੀ 'ਚ ਕੰਮ ਕਰਨ ਤੋਂ ਬਾਅਦ ਵਾਪਸ ਆ ਰਿਹਾ ਸੀ, ਤਾਂ ਉਸ ਦੀ ਨਜ਼ਰ ਨਹਿਰੀ ਪਾਣੀ ਵਿੱਚ ਇੱਕ ਸ਼ੱਕੀ ਵਸਤੂ 'ਤੇ ਪਈ। ਵਸਤੂ ਮਿਜ਼ਾਈਲ ਜਾਂ ਬੰਬ ਵਰਗੀ ਦਿਖਾਈ ਦੇਣ ਕਾਰਨ ਉਸ ਨੇ ਤੁਰੰਤ 112 ਨੰਬਰ 'ਤੇ ਫੋਨ ਕਰਕੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਸ਼ੱਕੀ ਵਸਤੂ ਨਹਿਰ ਦੇ ਪਾਣੀ ਦੇ ਹੇਠਾਂ ਮਿਲੀ। ਸੁਰੱਖਿਆ ਕਾਰਨਾਂ ਕਰਕੇ ਪੁਲਸ ਵੱਲੋਂ ਸੈਨਾ ਦੇ ਬੰਬ ਨਿਰੋਧਕ ਦਸਤੇ ਨੂੰ ਮੌਕੇ 'ਤੇ ਬੁਲਾਇਆ ਗਿਆ। ਸੈਨਾ ਦੇ ਮਾਹਰਾਂ ਵੱਲੋਂ ਘਟਨਾ ਸਥਾਨ ਤੋਂਵਸਤੂ ਨੂੰ ਸੁਰੱਖਿਅਤ ਢੰਗ ਨਾਲ ਹਟਾਇਆ ਗਿਆ ਅਤੇ ਬਾਅਦ ਵਿੱਚ ਸੁਰੱਖਿਅਤ ਜਗ੍ਹਾ 'ਤੇ ਲਿਜਾ ਕੇ ਡਿਫਿਊਜ਼ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
NEXT STORY