ਤਰਨਤਾਰਨ(ਰਮਨ ਚਾਵਲਾ)- ਕੇਂਦਰੀ ਜੇਲ੍ਹ ਅੰਦਰੋਂ 105 ਗ੍ਰਾਮ ਅਫੀਮ, ਦੋ ਮੋਬਾਈਲ ਫੋਨ 30 ਬੀੜੀ ਦੇ ਬੰਡਲ, 15 ਪੈਕਟ ਕੂਲ ਲਿਪ, 5 ਪੈਕਟ ਤੰਬਾਕੂ ਅਤੇ ਇਕ ਹੈਡਫੋਨ ਬਰਾਮਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ ਵਿਚ ਬੰਦ ਦੋ ਅਪਰਾਧੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ
ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਵੱਲੋਂ ਦਿੱਤੀ ਗਏ ਬਿਆਨਾਂ, ਜਿਸ ਵਿਚ ਦੱਸਿਆ ਗਿਆ ਹੈ ਕਿ ਬੀਤੀ 28 ਅਕਤੂਬਰ ਦੀ ਸਵੇਰੇ ਕੈਦੀ ਸੁਖਪ੍ਰੀਤ ਸਿੰਘ ਉਰਫ ਸੁਖਦੀਪ ਸਿੰਘ ਉਰਫ ਸੁੱਖ ਪੁੱਤਰ ਬਲਕਾਰ ਸਿੰਘ ਵਾਸੀ ਕੋਟ ਬੁੱਢਾ ਅਤੇ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਾਊਵਾਲ ਵੱਲੋਂ ਜੇਲ ਵਿਚ ਫੈਂਕਾ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਇਸ ਫੈਂਕੇ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 105 ਗ੍ਰਾਮ ਅਫੀਮ, 2 ਦੋ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ, 30 ਬੀੜੀ ਬੰਡਲ, 15 ਪੈਕਟ ਕੂਲ ਲਿਪ, 5 ਪੈਕਟ ਤੰਬਾਕੂ ਅਤੇ ਇਕ ਹੈਡਫੋਨ ਬਰਾਮਦ ਕੀਤਾ ਗਿਆ ਸੀ। ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡੇਰਾ ਬਾਬਾ ਇੰਦਰ ਦਾਸ ਨੇੜੇ ਵਾਪਰਿਆ ਭਿਆਨਕ ਹਾਦਸਾ! ਦਵਾਈ ਲੈਣ ਜਾ ਰਹੇ ਵਿਅਕਤੀ ਦੀ ਮੌਤ
NEXT STORY