ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਪਿੰਡ ਉਮਰਪੁਰ ਕਲਾਂ 'ਚ ਅੱਧੀ ਰਾਤ ਨੂੰ ਅਸਮਾਨ ਵਿਚ ਇੱਕ ਸ਼ੱਕੀ ਚੀਜ਼ ਵੇਖੇ ਜਾਣ ਦੇ ਦਾਅਵੇ ਤੋਂ ਬਾਅਦ ਖੇਤਰ ਵਿੱਚ ਹਲਚਲ ਮਚ ਗਈ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਪੁਲਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਸਰਚ ਅਭਿਆਨ ਚਲਾਇਆ ਗਿਆ। ਜਾਣਕਾਰੀ ਮੁਤਾਬਕ ਪਿੰਡ ਉਮਰਪੁਰ ਕਲਾਂ ਦੇ ਖੇਤਾਂ ਵਿੱਚ ਰਾਤ ਕਰੀਬ 11 ਵਜੇ ਪੋਟਰਲੀ ਫਾਰਮ ’ਤੇ ਰਹਿੰਦੇ ਇੱਕ ਨੌਜਵਾਨ ਨੇ ਅਸਮਾਨ ਵਿੱਚ ਇੱਕ ਸ਼ੱਕੀ ਚੀਜ਼ ਵੇਖਣ ਦਾ ਦਾਅਵਾ ਕੀਤਾ। ਇਸ ਦੀ ਜਾਣਕਾਰੀ ਉਸ ਨੇ ਤੁਰੰਤ ਪਿੰਡ ਦੇ ਮੋਹਤਬਾਰ ਲੋਕਾਂ ਨੂੰ ਦਿੱਤੀ, ਜਿਨ੍ਹਾਂ ਵੱਲੋਂ ਫੌਰਨ ਦੌਰਾਂਗਲਾ ਥਾਣਾ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਸੂਚਨਾ ਮਿਲਣ ’ਤੇ ਪੁਲਸ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਅੱਜ ਤੜਕਸਾਰ ਸਵੇਰੇ ਪੁਲਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਪੂਰੇ ਇਲਾਕੇ ਵਿੱਚ ਵਿਸ਼ਾਲ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ। ਹਾਲਾਂਕਿ, ਹੁਣ ਤੱਕ ਕਿਸੇ ਵੀ ਕਿਸਮ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਇਸ ਸਬੰਧੀ ਜਦੋਂ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਸ ਪਹਿਲਾਂ ਹੀ ਪੂਰੀ ਤਰ੍ਹਾਂ ਸੁਚੇਤ ਸੀ। ਉਨ੍ਹਾਂ ਕਿਹਾ ਕਿ ਰਾਤ ਵੇਲੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਤੁਰੰਤ ਵੱਖ-ਵੱਖ ਟੀਮਾਂ ਪਿੰਡ ਵਿੱਚ ਭੇਜੀਆਂ ਗਈਆਂ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਡੀਐਸਪੀ ਨੇ ਦੱਸਿਆ ਕਿ ਅੱਜ ਸਵੇਰੇ ਵੀ ਵੱਡੀ ਗਿਣਤੀ ਵਿੱਚ ਪੁਲਸ ਜਵਾਨਾਂ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਇਲਾਕੇ ਦਾ ਸਰਚ ਅਭਿਆਨ ਕੀਤਾ ਗਿਆ ਹੈ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਪੁਲਸ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਤਤਪਰ ਹੈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਦਾ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
NEXT STORY