ਰਾਜਾਸਾਂਸੀ (ਰਾਜਵਿੰਦਰ) - ਸਿੱਖ ਸੰਗਤਾਂ ਵੱਲੋਂ ਰਾਜਾਸਾਂਸੀ ’ਚ ਇਕ ਘਰ ਦੇ ਕੋਲੋ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ, ਉਸ ਨਜ਼ਦੀਕ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਤਾ ਲੱਗਾ ਹੈ ਕਿ ਇਹ ਵਿਅਕਤੀ ਅਖੰਡ ਪਾਠ ਵਾਲੇ ਘਰੋਂ ਰੋਟੀ ਮੰਗ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਇਸ ਸਬੰਧੀ ਸਬ-ਇੰਸਪੈਕਟਰ ਧਨਵਿੰਦਰ ਸਿੰਘ ਪੁਲਸ ਥਾਣਾ ਰਾਜਾਸਾਂਸੀ ਵੱਲੋਂ ਉਕਤ ਸ਼ੱਕੀ ਵਿਅਕਤੀ ਦੀ ਡੂੰਘਾਈ ਨਾਲ ਜਾਂਚ ਪਡ਼ਤਾਲ ਆਰੰਭ ਕੀਤੀ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਦਾ ਨਾਮ ਪਤਾ ਸੁਖਦੇਵ ਸਿੰਘ ਸੁੱਖਾ ਪੁੱਤਰ ਗੁਰਮੇਜ ਸਿੰਘ ਗੇਜ਼ਾ ਵਾਸੀ ਪਿੰਡ ਸੈਦਪੁਰ, ਥਾਣਾ ਚੱਬੇਵਾਲ (ਹੁਸ਼ਿਆਰਪੁਰ) ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ
ਜਲੰਧਰ ’ਚ ਵੱਡੀ ਵਾਰਦਾਤ, PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ ਰੁਪਏ
NEXT STORY