ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਦਿਨੀਂ ਸਰਹੱਦੀ ਖੇਤਰ ਬਮਿਆਲ ਸੈਕਟਰ ਵਿਖੇ ਦੋ ਸ਼ੱਕੀ ਵਿਅਕਤੀ ਵੇਖਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਹੁਣ ਬੀਤੀ ਦੇਰ ਰਾਤ ਦੀਨਾਨਗਰ ਰੇਲਵੇ ਸਟੇਸ਼ਨ ਦੇ ਨੇੜੇ ਗੁਰੂ ਨਾਨਕ ਮੁਹੱਲਾ ਵਿਖੇ ਦੋ ਸ਼ੱਕੀ ਵਿਅਕਤੀ ਵੇਖੇ ਗਏ ਹਨ, ਜਿਨ੍ਹਾਂ ਵੱਲੋਂ ਆਪਣੇ ਮੂੰਹ ਬੰਨੇ ਹੋਏ ਸਨ ਅਤੇ ਆਪਣੇ ਪਿੱਠਾਂ 'ਤੇ ਪਿੱਠੂ ਬੈਗ ਪਾਏ ਹੋਏ ਸਨ। ਇਸ ਉਪਰੰਤ ਦੀਨਾਨਗਰ ਪੁਲਸ ਵੱਲੋਂ ਰਾਤ ਸਮੇਂ ਹੀ ਵੱਡੇ ਪੱਧਰ 'ਤੇ ਇਲਾਕੇ ਅੰਦਰ ਸਰਚ ਬਿਆਨ ਚਲਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਪਾਕਿਸਤਾਨ ਗਏ ਸ਼ਰਧਾਲੂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਦੂਜੇ ਪਾਸੇ ਜਦ ਥਾਣਾ ਮੁਖੀ ਦੀਨਾਨਗਰ ਕਰਿਸ਼ਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ ਕਿਸੇ ਵੱਲੋਂ ਕੰਟਰੋਲ ਰੂਮ ਤੇ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਸ ਵੱਲੋਂ ਪੂਰੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਬਾਕੀ ਇਲਾਕੇ ਅੰਦਰ ਥਾਂ-ਥਾਂ 'ਤੇ ਪੁਲਸ ਵੱਲੋਂ ਪੂਰੀ ਨਜ਼ਰ ਬਣਾਈ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - Breaking News: ਸਸਤਾ ਹੋ ਗਿਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ
ਜ਼ਿਕਰਯੋਗ ਹੈ ਕਿ ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਦੇ ਪਿੰਡ ਕੋਟ ਭੱਟੀਆਂ ਵਿਚ ਮੰਗਲਵਾਰ ਦੀ ਰਾਤ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਸ਼ੱਕੀ ਵਿਅਕਤੀ ਦੇਖਣ ਤੋਂ ਬਾਅਦ ਵੀਰਵਾਰ ਦੀ ਰਾਤ ਦੁਬਾਰਾ ਜੰਮੂ ਕਸ਼ਮੀਰ ਅਤੇ ਪੰਜਾਬ ਦੀ ਬਾਰਡਰ 'ਤੇ ਸਥਿਤ ਪਿੰਡ ਕੀੜੀ ਮਗਿਆਲ ਵਿਖੇ ਵੀ ਇਕ ਨੌਜਵਾਨ ਵੱਲੋਂ ਇਕ ਸ਼ੱਕੀ ਵਿਅਕਤੀ ਨੂੰ ਦੇਖਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਚਲਦੇ ਸੁਰੱਖਿਆ ਏਜੰਸੀਆਂ ਵੱਲੋਂ ਨੋਜਵਾਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਕ ਸਕੈੱਚ ਜਾਰੀ ਕੀਤਾ ਗਿਆ ਸੀ ਅਤੇ ਇਸ ਵਿਸ਼ੇ 'ਤੇ ਪੰਜਾਬ ਪੁਲਸ ਦੇ ਡੀ.ਆਈ.ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਵੱਲੋਂ ਇਸ ਸਕੈੱਚ ਨਾਲ ਇੱਕ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ ਵਿਚ ਅੱਜ ਤੋਂ ਲਾਗੂ ਹੋ ਗਿਆ ਨਵਾਂ ਕਾਨੂੰਨ, ਹੋ ਜਾਓ ਸਾਵਧਾਨ!
ਇਸ ਪ੍ਰੈੱਸ ਨੋਟ 'ਚ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਇਨਫੋਰਮਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇਸ ਸਕੈੱਚ ਨੂੰ ਤਿਆਰ ਕੀਤਾ ਗਿਆ ਹੈ, ਜਿਸ ਵਿਚ ਸ਼ੱਕੀ ਵਿਅਕਤੀ ਦਾ ਪਹਿਰਾਵਾ ਅਤੇ ਸ਼ਕਲ ਦਰਸਾਈ ਗਈ ਹੈ। ਜੇਕਰ ਸਰਹੱਦੀ ਖੇਤਰ ਵਿਚ ਕਿਸੇ ਵੀ ਵਿਅਕਤੀ ਨੂੰ ਇਸ ਸ਼ਕਲ ਦਾ ਵਿਅਕਤੀ ਮਿਲਦਾ ਹੈ ਤਾਂ ਤੁਰੰਤ ਨਜ਼ਦੀਕੀ ਪੁਲਸ ਸਟੇਸ਼ਨ ਦੇ ਵਿਚ ਸੂਚਨਾ ਦੇਵੇ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੋਂ ਪਾਕਿਸਤਾਨ ਗਏ ਸ਼ਰਧਾਲੂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
NEXT STORY