ਫਿਰੋਜ਼ਪੁਰ (ਸੰਨੀ ਚੋਪੜਾ) : ਬੀਤੇ ਦਿਨੀਂ ਅੰਮ੍ਰਿਤਸਰ ਵਿਚ ਜ਼ਹਿਰੀਲੀ ਸ਼ਰਾਬ ਕਾਰਨ 21 ਮੌਤਾਂ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਗਰੋਂ ਹੁਣ ਪੰਜਾਬ ਪੁਲਸ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਅੱਜ ਫਿਰੋਜ਼ਪੁਰ ਪੁਲਸ ਨੇ ਪਿੰਡ ਅਲੀਕੇ ਸਥਿਤ ਸਤਲੁਜ ਦਰਿਆ 'ਤੇ ਰੇਡ ਕਰਕੇ ਇਕ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਜਿੱਥੇ ਸ਼ਰਾਬ ਵੇਚਣ ਵਾਲਿਆਂ ਨੇ ਸਤਲੁਜ ਦਰਿਆ ਦੇ ਪਾਣੀ ਵਿਚ ਹੀ ਸ਼ਰਾਬ ਕੱਢਣ ਵਾਲਾ ਸਾਜੋ ਸਮਾਨ ਰੱਖਿਆ ਹੋਇਆ ਸੀ। ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਏਡੀਸੀ ਆਰ ਬੱਤਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਅਲੀਕੇ ਵਿਖੇ ਸਤਲੁਜ ਦਰਿਆ 'ਤੇ ਰੇਡ ਕੀਤੀ ਗਈ ਸੀ। ਜਿਥੋਂ ਉਨ੍ਹਾਂ ਨੂੰ 5 ਹਜ਼ਾਰ ਲੀਟਰ ਲਾਹਣ, ਸੈਂਕੜੇ ਬੋਤਲਾਂ ਕੱਚੀ ਸ਼ਰਾਬ ਅਤੇ ਭੱਠੀਆਂ ਦੇ ਨਾਲ-ਨਾਲ ਡਰੰਮ ਵੀ ਬਰਾਮਦ ਕੀਤੇ ਗਏ ਅਤੇ ਸ਼ਰਾਬ ਨੂੰ ਨਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀ ਛੁੱਟੀਆਂ ਨੂੰ ਲੈਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਐਲਾਨ
ਉਥੇ ਹੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਰੇਡ ਦੌਰਾਨ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸ ਦਈਏ ਕਿ ਇਸ ਦੌਰਾਨ ਐਕਸਾਈਜ਼ ਵਿਭਾਗ ਦੀ ਇਕ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਜਿੱਥੇ ਵਿਭਾਗ ਨੇ ਜੋ ਸ਼ਰਾਬ ਫੜੀ ਸੀ, ਉਸਨੂੰ ਸਤਲੁਜ ਦਰਿਆ ਵਿਚ ਹੀ ਸੁੱਟ ਦਿੱਤਾ ਗਿਆ ਜਦ ਕਿ ਇਹ ਸ਼ਰਾਬ ਜ਼ਹਿਰੀਲੀ ਵੀ ਹੋ ਸਕਦੀ ਸੀ ਅਤੇ ਇਸ ਨੂੰ ਖਾਲ੍ਹੀ ਥਾਂ 'ਤੇ ਨਸ਼ਟ ਕਰਨਾ ਚਾਹੀਦਾ ਸੀ।
ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ ਦਾ ਐਲਾਨ, ਹਰਸੀਰਤ ਕੌਰ ਨੇ ਪੰਜਾਬ ਭਰ 'ਚੋਂ ਕੀਤਾ ਟਾਪ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
10 ਸਾਲ ਦੇ ਬੱਚੇ ਨੂੰ ਸੱਪ ਨੇ ਮਾਰਿਆ ਡੰਗ, ਹਸਪਤਾਲ 'ਚ ਦਾਖ਼ਲ
NEXT STORY