ਲੁਧਿਆਣਾ (ਅਨਿਲ): ਸਥਾਨਕ ਕਸਬਾ ਲਾਡੋਵਾਲ ਨੇੜੇ ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਵਿਚ ਲਗਾਤਾਰ ਹੋ ਰਹੇ ਵਾਧੇ ਬਾਰੇ 'ਜਗ ਬਾਣੀ' ਵੱਲੋਂ ਪ੍ਰਮੁੱਖਤਾ ਨਾਲ ਖ਼ਬਰ ਛਾਪੀ ਗਈ ਸੀ। ਇਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਤੇ ਨਾਲ ਲੱਗਦੇ ਇਲਾਕੇ ਵਿਚ ਪਹੁੰਚਿਆ।
ਇਹ ਖ਼ਬਰ ਵੀ ਪੜ੍ਹੋ - 'ਘਰਾਂ ਤੋਂ ਬਾਹਰ ਨਾ ਨਿਕਲਣ ਲੋਕ...!' ਟ੍ਰੈਫ਼ਿਕ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ
ਸਤਲੁਜ ਦਰਿਆ ਵਿਚ ਪਾਣੀ ਦੇ ਹੋ ਰਹੇ ਵਾਧੇ ਨੂੰ ਵੇਖਦਿਆਂ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਪਿੰਡ ਖਹਿਰਾ ਬੇਟ ਵਿਚ ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਟੀਮ ਵੀ ਮੌਕੇ 'ਤੇ ਪਹੁੰਚੀ। ਡਿਪਟੀ ਕਮਿਸ਼ਨਰ ਵੱਲੋਂ ਇਲਾਕੇ ਦੇ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਰੋਸਾ ਦੁਆਇਆ ਗਿਆ ਕਿ ਸਤਲੁਜ ਦਰਿਆ ਵਿਚ ਪਾਣੀ ਦੇ ਵਾਧੇ ਦੇ ਚਲਦਿਆਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਦੇ ਐੱਸ.ਸੀ. ਵਿੰਗ ਬਲਾਕ ਪ੍ਰਧਾਨ ਵੱਡੇ ਕਾਫ਼ਲੇ ਸਣੇ 'ਆਪ' ਵਿਚ ਸ਼ਾਮਲ
NEXT STORY