ਜਲੰਧਰ (ਸੁਧੀਰ, ਜਸਪ੍ਰੀਤ) : ਸਵਪਨ ਸ਼ਰਮਾ ਆਈ. ਪੀ. ਐੱਸ ਵੱਲੋਂ ਅੱਜ ਜਲੰਧਰ ਦੇ ਕਮਿਸ਼ਨਰ ਆਫ ਪੁਲਸ ਵਜੋਂ ਚਾਰਜ ਸੰਭਾਲ ਲਿਆ ਗਿਆ ਹੈ। ਇਸ ਦੌਰਾਨ ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਕਮਿਸ਼ਨਰੇਟ ਪੁਲਸ ਵੱਲੋਂ ਸਲਾਮੀ ਦਿੱਤੀ ਗਈ। ਚਾਰਜ ਸੰਭਾਲਦਿਆਂ ਹੀ ਕਮਿਸ਼ਨਰ ਸਵਪਨ ਸ਼ਰਮਾ ਨੇ ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਕਮਿਸ਼ਨਰੇਟ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦਾ ਕ੍ਰਾਈਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਵਿਚ ਆਖਿਆ ਕਿ ਸ਼ਹਿਰ ਨੂੰ ਡਰੱਗ ਫ੍ਰੀ ਕਰਨਾ ਉਨ੍ਹਾਂ ਦਾ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿਚ ਲੈਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਰੋਡਵੇਜ਼ ਦੀ ਬੱਸ ਤੋਂ ਡਿੱਗੀ ਪੁਲਸ ਵਾਲੇ ਦੀ ਪਤਨੀ, ਗੱਲ ਕਰਨ ਗਏ ਏ. ਐੱਸ. ਆਈ. ਦੀ ਕੀਤੀ ਕੁੱਟਮਾਰ (ਵੀਡੀਓ)
ਕਮਿਸ਼ਨਰ ਸਵਪਨ ਸ਼ਰਮਾ ਨੇ ਆਖਿਆ ਕਿ ਚੋਰੀ, ਸਨੈਚਿੰਗ ਲੁੱਟ-ਖੋਹ ਵਰਗੀਆਂ ਵਾਰਦਾਤਾਂ ਤੋਂ ਸ਼ਹਿਰ ਨੂੰ ਮੁਕਤ ਕਰਨਾ ਅਤੇ ਟਰੈਫਿਕ ਵਿਵਸਥਾ ਨੂੰ 100 ਫੀਸਦੀ ਦਰੁਸਤ ਕਰਕੇ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨਾ ਪਹਿਲਾ ਰਹੇਗੀ।
ਇਹ ਵੀ ਪੜ੍ਹੋ : ਸਤਲੁਜ ਦਰਿਆ ’ਚ ਅੱਧੀ ਰਾਤ ਨੂੰ ਅਚਾਨਕ ਵਧਿਆ ਪਾਣੀ ਦਾ ਪੱਧਰ, ਪੁਲਸ ਨੇ ਰੈਸਕਿਊ ਕੀਤੇ ਕਈ ਲੋਕ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ ’ਚ ਗੁੰਡਾਗਰਦੀ ਦਾ ਨੰਗਾ ਨਾਚ, 20-25 ਨੌਜਵਾਨਾਂ ਨੇ ਘਰ ਆ ਕੇ ਲਹੂ-ਲੁਹਾਨ ਕੀਤੇ ਪਿਓ-ਪੁੱਤ
NEXT STORY