ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਮਾਡਲ ਹਾਊਸ ਮਾਤਾ ਰਾਣੀ ਚੌਕ 'ਤੇ ਇਕ ਚੱਲਦੀ ਸਵਿੱਫਟ ਕਾਰ ਨੂੰ ਅੱਗ ਲੱਗ ਗਈ। ਕੁਝ ਮਿੰਟਾਂ 'ਚ ਹੀ ਕਾਰ ਅੱਗ ਦੀ ਲਪੇਟ 'ਚ ਆ ਗਈ ਅਤੇ ਕਾਰ ਵਿਚ ਸਵਾਰ ਦੋ ਲੋਕਾਂ ਨੇ ਹੇਠਾਂ ਉਤਰ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਵਧਦੀਆਂ ਗਈਆਂ। ਰਾਹਗੀਰਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਟੀਮ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ।
ਕਾਰ ਚਾਲਕ ਰਘੂਵਿੰਦਰ ਸਿੰਘ ਨੇ ਦੱਸਿਆ ਕਿ ਉਹ ਕਪੂਰਥਲਾ ਦੇ ਰਹਿਣ ਵਾਲੇ ਹਨ ਅਤੇ ਕਿਸੇ ਨਿੱਜੀ ਕੰਮ ਲਈ ਜਲੰਧਰ ਆਏ ਹੋਏ ਸਨ। ਜਿਵੇਂ ਹੀ ਉਹ ਮਾਤਾ ਰਾਣੀ ਚੌਕ ਦੇ ਨੇੜੇ ਪਹੁੰਚੇ ਤਾਂ ਚੱਲਦੀ ਕਾਰ 'ਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ 'ਤੇ ਕਾਬੂ ਨਹੀਂ ਪਾਇਆ ਗਿਆ, ਇਸ ਲਈ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਮਾਤਾ ਰਾਣੀ ਚੌਕ ਨੇੜੇ ਇਕ ਕਾਰ ਨੂੰ ਅੱਗ ਲੱਗ ਗਈ ਹੈ। ਫਿਰ ਉਹ ਮੌਕੇ 'ਤੇ ਪਹੁੰਚੇ ਅਤੇ ਆਪਣੀ ਟੀਮ ਨਾਲ ਮਿਲ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰ ਸੜ ਕੇ ਸੁਆਹ ਹੋ ਗਈ।
ਪੁਲਸ ਅਧਿਕਾਰੀ ਸਤਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫੋਨ ਆਇਆ ਕਿ ਮਾਤਾ ਰਾਣੀ ਚੌਕ ਨੇੜੇ ਇਕ ਕਾਰ ਨੂੰ ਅੱਗ ਲੱਗ ਗਈ ਹੈ। ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਵੇਖਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਸ਼ਵਤ ਮਾਮਲਾ: ਸਾਬਕਾ ਵਿਜੀਲੈਂਸ DGP ਦੇ ਰੀਡਰ ਰਾਣਾ ਨੂੰ ਨਹੀਂ ਮਿਲੀ ਜ਼ਮਾਨਤ
NEXT STORY