ਲੁਧਿਆਣਾ (ਵੈੱਬ ਡੈਸਕ, ਗੌਤਮ) : ਲੁਧਿਆਣਾ 'ਚ ਪਿਸਤੌਲ ਦੀ ਨੋਕ 'ਤੇ ਇਕ ਸਵਿੱਫਟ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਚੰਡੀਗੜ੍ਹ ਤੋਂ ਵਾਪਸ ਆ ਰਿਹਾ ਸੀ। ਦੁੱਗਰੀ ਓਵਰਬ੍ਰਿਜ 'ਤੇ ਪਿਸਤੌਲ ਦੀ ਨੋਕ 'ਤੇ 3 ਲੁਟੇਰਿਆਂ ਨੇ ਨੌਜਵਾਨ ਤੋਂ ਸਵਿੱਫਟ ਕਾਰ ਖੋਹ ਲਈ।
ਇਸ ਦੇ ਨਾਲ ਹੀ ਲੁਟੇਰਿਆਂ ਨੇ ਮੋਬਾਇਲ, ਨਕਦੀ ਅਤੇ ਹੋਰ ਸਾਮਾਨ ਵੀ ਨੌਜਵਾਨ ਤੋਂ ਖੋਹ ਲਿਆ। ਜਦੋਂ ਨੌਜਵਾਨ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਨੂੰ ਜ਼ਖਮੀ ਕਰ ਦਿੱਤਾ। ਫਿਲਹਾਲ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ
NEXT STORY