ਲੁਧਿਆਣਾ (ਵੈੱਬ ਡੈਸਕ, ਰਾਜ) : ਬਸਤੀ ਜੋਧੇਵਾਲ ਪੁਲ 'ਤੇ ਅਚਾਨਕ ਬਾਈਕ ਬੰਦ ਹੋਣ ਮਗਰੋਂ ਉਸ ਨੂੰ ਠੀਕ ਕਰ ਰਹੇ ਸਵਿੱਗੀ ਬੁਆਏ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਬਾਈਕ ਸਣੇ ਹੀ ਪੁਲ ਤੋਂ ਹੇਠਾਂ ਡਿੱਗ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ 'ਤੇ ਇਸ ਭਿਆਨਕ ਮੰਜ਼ਰ ਦੇਖਣ ਵਾਲੇ ਲੋਕਾਂ ਦੀਆਂ ਚੀਕਾਂ ਨਿਕਲ ਗਈਆਂ। ਮ੍ਰਿਤਕ ਦੀ ਪਛਾਣ ਆਕਾਸ਼ ਮਲਹੋਤਰਾ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਅਹਿਮ ਖ਼ਬਰ, ਸਟੈਂਪ ਡਿਊਟੀ ਬਾਰੇ ਸਾਹਮਣੇ ਆਈ ਇਹ ਗੱਲ
ਇਸ ਮਾਮਲੇ 'ਚ ਥਾਣਾ ਟਿੱਬਾ ਦੀ ਪੁਲਸ ਨੇ ਮ੍ਰਿਤਕ ਦੇ ਰਿਸ਼ਤੇਦਾਰ ਗੁਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਾਰ ਸਵਾਰ ਸੁਨੀਲ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਦੋਸ਼ੀ ਦੀ ਭਾਲ ਕਰ ਰਹੀ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਆਕਾਸ਼ ਦਾ ਵਿਆਹ 2021 'ਚ ਹੋਇਆ ਸੀ। 4 ਸਾਲ ਬਾਅਦ ਕੁੱਝ ਸਮਾਂ ਪਹਿਲਾਂ ਉਸ ਦੇ ਘਰ ਪੁੱਤਰ ਹੋਇਆ। ਆਕਾਸ਼ ਆਪਣੇ ਸਾਥੀ ਹਰਵਿੰਦਰ ਸਿੰਘ ਨਾਲ ਸਵਿੱਗੀ ਡਿਲੀਵਰੀ ਬੁਆਏ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਉਹ ਕੁੱਝ ਸਮਾਨ ਪਹੁੰਚਾ ਕੇ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਬਸਤੀ ਜੋਧੇਵਾਲ ਪੁਲ ਦੇ ਉੱਪਰ ਪੁੱਜਾ ਤਾਂ ਉਸ ਦੀ ਮੋਟਰਸਾਈਕਲ ਅਚਾਨਕ ਬੰਦ ਹੋ ਗਿਆ। ਆਕਾਸ਼ ਮੋਟਰਸਾਈਕਲ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਕਾਰ ਸਵਾਰ ਨੇ ਬੜੀ ਲਾਪਰਵਾਹੀ ਨਾਲ ਆਕਾਸ਼ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਆਕਾਸ਼ ਮੋਟਰਸਾਈਕਲ ਸਣੇ ਹੀ ਪੁਲ ਤੋਂ ਹੇਠਾਂ ਡਿੱਗ ਪਿਆ। ਘਟਨਾ ਤੋਂ ਬਾਅਦ ਤੁਰੰਤ ਆਕਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੈਰਿਜ਼/ਫੰਕਸ਼ਨ ’ਤੇ 'ਸ਼ਰਾਬ' ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਹੁਕਮ ਜਾਰੀ
NEXT STORY