ਲੁਧਿਆਣਾ : ਜ਼ਿਲੇ 'ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਨੇ ਜ਼ਿਲੇ ਦੇ ਸਾਰੇ ਸਿਹਤ ਕੇਂਦਰਾਂ 'ਚ ਸਵਾਈਨ ਫਲੂ ਕਾਰਨਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਿਹਤ ਕੇਂਦਰਾਂ ਦੇ ਮੁਖੀਆਂ ਨੂੰ ਇਕ ਹਫਤੇ ਅੰਦਰ ਬਣਾਉਣੇ ਪੈਣਗੇ। ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲਾ ਐਪੀਡੀਮੋਲਾਜਿਸਟ ਡਾ. ਦਿਵਜੋਤ ਸਿੰਘ ਨੇ ਕਿਹਾ ਕਿ ਸਵਾਈਨ ਫਲੂ ਦੇ ਜ਼ਿਆਦਾਤਰ ਮਾਮਲੇ ਜਨਵਰੀ ਤੋਂ ਫਰਵਰੀ 'ਚ ਆਉਂਦੇ ਹਨ। ਇਸ ਲਈ ਸਰਕਾਰੀ ਸਿਹਤ ਕੇਂਦਰਾਂ ਨੂੰ ਫਲੂ ਕਾਰਨਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜਿੱਥੇ ਫਲੂ ਦੇ ਲੱਛਣ ਵਾਲੇ ਮਰੀਜ਼ ਦੀ ਜਾਂਚ ਕੀਤੀ ਜਾਵੇਗੀ। ਜਾਂਚ ਲਈ ਇਕ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਮੁਹੱਈਆ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਾਲ 2019 'ਚ ਅਜੇ ਤੱਕ 7 ਸ਼ੱਕੀ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਇਕ ਦੀ ਪੁਸ਼ਟੀ ਚੰਡੀਗੜ੍ਹ ਪੀ. ਜੀ. ਆਈ. ਤੋਂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਯੂਰੋਪ ਦੇਸ਼ਾਂ ਨਾਲ ਜੋੜੇਗਾ ਅੰਮ੍ਰਿਤਸਰ ਏਅਰਪੋਰਟ (ਵੀਡੀਓ)
NEXT STORY