ਜਲਾਲਾਬਾਦ (ਸੇਤੀਆ) : ਸ਼ਹਿਰ ਦੀ ਬਸਤੀ ਭਗਵਾਨਪੁਰਾ 'ਚ ਇਕ 45 ਸਾਲਾ ਵਿਅਕਤੀ ਕੇਵਲ ਕ੍ਰਿਸ਼ਨ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ। ਦੱਸ ਦਈਏ ਕਿ ਕੇਵਲ ਕ੍ਰਿਸ਼ਨ ਨੂੰ ਮੰਗਲਵਾਰ ਰਾਤ ਕਰੀਬ 9.30 ਵਜੇ ਪੀ. ਜੀ. ਆਈ. ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ ਮਜ਼ਦੂਰੀ ਕਰਕੇ ਘਰ ਚਲਾਉਂਦਾ ਸੀ ਅਤੇ ਆਪਣੇ ਪਿੱਛੇ ਦੋ ਲੜਕੇ ਰਮੇਸ਼ ਕੁਮਾਰ ਅਤੇ ਮਾਲਿਕ ਨੂੰ ਛੱਡ ਗਿਆ ਹੈ। ਜਾਣਕਾਰੀ ਦਿੰਦੇ ਹੋਏ ਰਮੇਸ਼ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸਦੇ ਪਿਤਾ ਨੂੰ ਖਾਂਸੀ ਅਤੇ ਬੁਖਾਰ ਸੀ। ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਵਿਖੇ ਦਾਖਿਲ ਕਰਵਾਇਆ ਗਿਆ, ਉਥੇ ਤਿੰਨ ਦਿਨ ਦਾਖਲ ਰੱਖਣ ਤੋਂ ਬਾਅਦ ਡਾਕਟਰਾਂ ਨੇ ਜਵਾਬ ਦੇ ਦਿੱਤਾ। ਇਸ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਪੀ. ਜੀ. ਆਈ. ਲੈ ਗਏ, ਉੱਥੇ ਪਹੁੰਚਣ ਸਮੇਂ ਹੀ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਰਾਜ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਵਿਖੇ ਦਾਖਲ ਰੱਖਣ ਉਪਰੰਤ ਹੀ ਪਤਾ ਲੱਗ ਗਿਆ ਸੀ ਕਿ ਉਸਦੇ ਭਰਾ ਨੂੰ ਸਵਾਈਨ ਫਲੂ ਹੈ। ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਿਹਤ ਸੇਵਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਮ ਲੋਕ ਜਾਨਲੇਵਾ ਬੀਮਾਰੀਆਂ ਤੋਂ ਬਚ ਸਕਣ।
ਅੰਮ੍ਰਿਤਸਰ 'ਚ ਕੁੱਤੇ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਥਾਣੇ ਪਹੁੰਚਿਆ ਮਾਮਲਾ
NEXT STORY