ਮਲੋਟ (ਜਿੰਦਲ) - ਮਲੋਟ ਦੇ ਨੇੜਲੇ ਪਿੰਡ ਢਾਣੀ ਬਰਕੀ ਵਿਖੇ ਇਕ 5 ਸਾਲਾ ਮਾਸੂਮ ਬੱਚੇ ਦੀ ਸਵਾਈਨ ਫਲੂ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੇ ਬੱਚੇ ਸੁਰਖਾਬ ਦੀ ਮੌਤ ਸਿਵਲ ਹਸਪਤਾਲ ਮਲੋਟ ਦੇ ਮਾੜੇ ਪ੍ਰਬੰਧਾਂ ਕਾਰਨ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਰਖਾਬ ਨੂੰ ਪਿਛਲੇ ਚਾਰ ਦਿਨਾਂ ਤੋਂ ਸਵਾਇਨ ਫਲੂ ਦੇ ਤੇਜ ਬੁਖ਼ਾਰ ਦੀ ਸ਼ਿਕਾਇਤ ਸੀ। ਜਿਸ ਦੇ ਤਹਿਤ ਉਸ ਦੇ ਮਾਤਾ-ਪਿਤਾ ਨੇ ਸੁਰਖਾਬ ਨੂੰ ਪਹਿਲਾਂ ਮਲੋਟ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਸੀ, ਜਿੱਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣੇ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਪਰ ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਹਸਪਤਾਲ ਦੀ ਅਣਗਹਿਲੀ ਕਾਰਨ ਹੋਈ ਹੈ। ਉਧਰ ਦੂਜੇ ਪਾਸੇ ਮਲੋਟ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਗੁਰਚਰਨ ਸਿੰਘ ਇਸ ਮਾਮਲੇ 'ਤੇ ਆਪਣਾ ਪਲਾ ਝਾੜਦੇ ਨਜ਼ਰ ਆਏ।
ਟਰੈਕਟਰ-ਟਰਾਲੀ ਦੀ ਟੱਕਰ ਨਾਲ 2 ਨੌਜਵਾਨਾਂ ਦੀ ਮੌਤ
NEXT STORY