ਲੁਧਿਆਣਾ (ਜ.ਬ.) : ਮਹਾਨਗਰ ’ਚ ਇਸ ਸਮੇਂ ਮੌਸਮੀ ਬੀਮਾਰੀਆਂ ਫੈਲੀਆਂ ਹੋਈਆਂ ਹਨ। ਇੱਥੇ ਸਵਾਈਨ ਫਲੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 72 ਹੋ ਗਈ ਹੈ। ਇਨ੍ਹਾਂ ’ਚੋਂ 25 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 47 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ, ਜੋ ਇਲਾਜ ਲਈ ਸਥਾਨਕ ਹਸਪਤਾਲਾਂ ’ਚ ਦਾਖ਼ਲ ਹੋਏ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ’ਚ 7 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 3 ਮਰੀਜ਼ਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ, ਜਦੋਂਕਿ 4 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਸਥਾਨਕ ਹਸਪਤਾਲਾਂ ’ਚ ਹੁਣ ਤੱਕ ਸਵਾਈਨ ਫਲੂ ਦੇ 336 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 116 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 220 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ।
ਇਹ ਵੀ ਪੜ੍ਹੋ : ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਡੇਂਗੂ ਦੇ 32 ਮਾਮਲੇ, 5 ਦੀ ਪੁਸ਼ਟੀ
ਸਥਾਨਕ ਹਸਪਤਾਲਾਂ ’ਚ ਡੇਂਗੂ ਦੇ 32 ਮਰੀਜ਼ ਸਾਹਮਣੇ ਆਏ। ਇਨ੍ਹਾਂ ’ਚੋਂ 5 ਮਰੀਜ਼ਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਇਨ੍ਹਾਂ 5 ਮਰੀਜ਼ਾਂ ’ਚ ਇਕ ਮਰੀਜ਼ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦੋਂਕਿ 4 ਦੂਜੇ ਸੂਬਿਆਂ ਨਾਲ ਸਬੰਧਿਤ ਹਨ। ਹੁਣ ਤੱਕ ਜ਼ਿਲ੍ਹੇ ’ਚ 74 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ 1231 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਜਾਮ ਨਾਲ ਨਜਿੱਠਣ ਲਈ ਟ੍ਰੈਫਿਕ ਪੁਲਸ ਨੇ ਬਣਾਇਆ ਪਲਾਨ, ਇਨ੍ਹਾਂ ਥਾਵਾਂ 'ਤੇ ਵੱਡੇ ਵਾਹਨਾਂ ਦੀ No Entry
5 ਹੋਰ ਮਰੀਜ਼ਾਂ ਨੂੰ ਹੋਇਆ ਕੋਰੋਨਾ, 64 ਐਕਟਿਵ ਮਰੀਜ਼
ਜ਼ਿਲ੍ਹੇ ’ਚ 4 ਹੋਰ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ’ਚੋਂ 3 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ ਇਕ ਮਰੀਜ਼ ਦੂਜੇ ਜ਼ਿਲ੍ਹੇ ਨਾਲ ਸਬੰਧਿਤ ਹੈ। ਸਿਹਤ ਅਧਿਕਾਰੀ ਮੁਤਾਬਕ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 64 ਹੈ। ਇਨ੍ਹਾਂ ’ਚੋਂ 61 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ 3 ਪਾਜ਼ੇਟਿਵ ਮਰੀਜ਼ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਦੱਸਿਆ ਗਿਆ ਹੈ ਕਿ ਜ਼ਿਲੇ ’ਚ 2245 ਲੋਕਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ। ਇਨ੍ਹਾਂ ’ਚੋਂ 2236 ਵਿਅਕਤੀਆਂ ਨੇ ਸਿਹਤ ਵਿਭਾਗ ਵੱਲੋਂ ਲਗਾਏ 188 ਕੈਂਪਾਂ ’ਚ ਜਾ ਕੇ ਵੈਕਸੀਨ ਲਗਵਾਈ। 9 ਵਿਅਕਤੀਆਂ ਨੇ ਨਿੱਜੀ ਹਸਪਤਾਲਾਂ ’ਚ ਜਾ ਕੇ ਟੀਕਾ ਲਗਵਾਇਆ। ਟੀਕਾਕਰਨ ਕਰਵਾਉਣ ਵਾਲਿਆਂ ’ਚ 378 ਵਿਚ ਪਹਿਲੀ, 980 ਨੇ ਦੂਜੀ, ਜਦੋਂਕਿ 887 ਵਿਅਕਤੀਆਂ ਨੇ ਬੂਸਟਰ ਡੋਜ਼ ਦਾ ਇੰਜੈਕਸ਼ਨ ਲਗਵਾਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਿਆਨਕ ਹਾਦਸੇ 'ਚ ਔਰਤ ਦੀ ਦਰਦਨਾਕ ਮੌਤ, ਟਰੱਕ ਨੇ ਖੋਪੜੀ ਦੇ ਉਡਾਏ ਚਿੱਥੜੇ, ਸਾਲ ਪਹਿਲਾਂ ਹੋਇਆ ਸੀ ਵਿਆਹ
NEXT STORY