ਕੋਟਕਪੂਰਾ (ਨਰਿੰਦਰ) : ਸਥਾਨਕ ਸ਼ਹਿਰ ਵਿਖੇ ਇਕ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਸਤਰੀ ਕ੍ਰਿਸ਼ਨ ਕੁਮਾਰ ਪੱਪੂ ਬੀਤੇ 8-9 ਦਿਨਾਂ ਤੋਂ ਬਿਮਾਰ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸਨੂੰ ਇਲਾਜ ਲਈ ਬਠਿੰਡਾ ਲਿਜਾਇਆ ਗਿਆ, ਜਿੱਥੋਂ ਇਸਨੂੰ ਸਵਾਈਨ ਫਲੂ ਹੋਣ ਬਾਰੇ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਬਠਿੰਡਾ ਤੋਂ ਰੈਫਰ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਇਸਦਾ ਇਲਾਜ ਚੱਲ ਰਿਹਾ ਸੀ, ਜਿਸ ਦੌਰਾਨ ਬੀਤੀ ਸ਼ਾਮ ਇਸਦੀ ਮੌਤ ਹੋ ਗਈ।
ਇਸ ਸਬੰਧ ਵਿਚ ਸਿਵਲ ਹਸਪਤਾਲ ਕੋਟਕਪੂਰਾ ਦੇ ਐੱਸ.ਐੱਮ.ਓ. ਡਾ.ਕੁਲਦੀਪ ਧੀਰ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਜਾਂਚ ਰਿਪੋਰਟ ਅੱਜ ਆ ਜਾਵੇਗੀ, ਜਿਸ ਤੋਂ ਬਾਅਦ ਹੀ ਇਸਨੂੰ ਸਵਾਈਨ ਫਲੂ ਹੋਣ ਬਾਰੇ ਪੁਸ਼ਟੀ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੈਲਥ ਵਰਕਰ ਨੂੰ ਮਾਸਕ ਦੇ ਕੇ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਹੀ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਮੋਗਾ 'ਚ ਆਮ ਆਦਮੀ ਪਾਰਟੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
NEXT STORY