ਮੋਹਾਲੀ (ਸੰਦੀਪ) : ਇੱਥੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿਖੇ ਝੂਲੇ ਡਿੱਗਣ ਦੀ ਘਟਨਾ ਸਬੰਧੀ ਪੁਲਸ ਨੇ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫੇਜ਼-8 ਥਾਣਾ ਪੁਲਸ ਨੇ ਹਾਦਸੇ ਵਿਚ ਜ਼ਖਮੀ ਹੋਈ ਜਯੋਤੀ ਸ਼ਰਮਾ ਦੀ ਸ਼ਿਕਾਇਤ ਅਤੇ ਜਾਂਚ ਦੇ ਆਧਾਰ ’ਤੇ ਹੀ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਮੇਲੇ ਦੇ ਪ੍ਰਬੰਧਕ ਫ਼ਰਾਰ ਹਨ। ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਅਰੋੜਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਲਈ ਚੰਗੀ ਖ਼ਬਰ, ਪਰਿਵਾਰ ਨਾਲ ਮੁਲਾਕਾਤ ਲਈ ਜਾਰੀ ਹੋਵੇਗਾ ਨਵਾਂ ਨਿਯਮ
ਜ਼ਖਮੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ
ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਅਰੋੜਾ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਮੇਲੇ ਵਿਚ ਲਗਾਏ ਗਏ ਝੂਲੇ ਦੇ ਅਚਾਨਕ ਡਿੱਗ ਜਾਣ ਕਾਰਣ ਇਹ ਹਾਦਸਾ ਵਾਪਰਿਆ, ਜਿਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ 'ਚ ਵਧਿਆ ਸਾਈਬਰ ਅਪਰਾਧ, ਰੋਜ਼ਾਨਾ ਲੱਖਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਲੋਕ
ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਦਕਿ ਕੁਝ ਲੋਕ ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲਾਂ ਵਿਚ ਲੈ ਗਏ। ਉਨ੍ਹਾਂ ਦੱਸਿਆ ਕਿ 4 ਤੋਂ 5 ਬੱਚਿਆਂ ਸਮੇਤ ਕੁੱਲ 12 ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਜ਼ਖਮੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜ਼ਹਿਰੀਲੀ ਦਵਾਈ ਨਿਗਲ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, 20 ਜੁਲਾਈ ਨੂੰ ਹੋਇਆ ਸੀ ਵਿਆਹ
NEXT STORY