ਮੋਹਾਲੀ (ਨਿਆਮੀਆਂ) : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੱਖ-ਵੱਖ ਪਿੰਡਾਂ ਸੰਭਾਲਕੇ, ਬੜੀ ਅਤੇ ਨੰਡਿਆਲੀ ਦੇ ਦੌਰੇ ਦੌਰਾਨ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਾਣੀ ਦੇਣ ਦਾ ਸਵਾਲ ਉਦੋਂ ਪੈਦਾ ਹੁੰਦਾ ਹੈ ਜਦੋਂ ਪੰਜਾਬ ਕੋਲ ਵਾਧੂ ਪਾਣੀ ਮੌਜੂਦ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਹੀ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਅੱਗੇ ਦੁਹਰਾਉਂਦਾ ਰਿਹਾ ਹੈ ਕਿ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ ਤਾਂ ਉਹ ਕਿਸੇ ਹੋਰ ਨੂੰ ਕਿਵੇਂ ਦੇ ਸਕਦਾ ਹੈ। ਇਸ ਦੌਰਾਨ ਤਿਵਾੜੀ ਨੇ ਸੰਭਾਲਕੇ, ਬੜੀ ਅਤੇ ਨੰਡਿਆਲੀ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿਚੋਂ 5-5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਆਨਲਾਈਨ ਮਿਲੇਗੀ ਐੱਨ. ਓ. ਸੀ.
ਇਸ ਮੌਕੇ ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਸਰਪੰਚ ਮਨਫੂਲ ਸਿੰਘ ਬੜੀ, ਚੇਅਰਮੈਨ ਗੁਰਵਿੰਦਰ ਸਿੰਘ, ਜਗਤਾਰ ਸਿੰਘ, ਨੰਡਿਆਲੀ ਦੇ ਸਰਪੰਚ ਗੁਰਬਿੰਦਰ ਸਿੰਘ, ਪਰਮਜੀਤ ਸਿੰਘ ਸਰਪੰਚ ਧਰਮਗੜ੍ਹ, ਚਰਨਜੀਤ ਸਿੰਘ ਸਰਪੰਚ ਅਲੀਪੁਰ, ਪਿੰਡ ਸੰਭਾਲਕੇ ਦੇ ਸਰਪੰਚ ਅਰਵਿੰਦ ਸਿੰਘ, ਸਾਬਕਾ ਸਰਪੰਚ ਚੰਦ ਸ਼ਰਮਾ, ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਪੰਚ, ਰਣਜੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਆਸਟ੍ਰੇਲੀਆ ਭੇਜੀ ਪਤਨੀ ਨੇ ਵਿਖਾਏ ਅਸਲ ਰੰਗ, ਹੋਇਆ ਉਹ ਜੋ ਸੁਫ਼ਨੇ ’ਚ ਵੀ ਨਹੀਂ ਸੀ ਸੋਚਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਆਪਣੀ Married Life ਨੂੰ ਬਚਾਉਣ ਲਈ ਅਪਣਾਓ ਇਹ ਦੇਸੀ ਨੁਸਖ਼ੇ
NEXT STORY