ਜਲੰਧਰ (ਬਿਊਰੋ) : ਐੱਸ. ਵਾਈ. ਐੱਲ. ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਈ ਸਾਲਾਂ ਤੋਂ ਚੱਲਦਾ ਆ ਰਿਹਾ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦਾ ਮੁੱਦਾ ਸੁਲਝ ਸਕਦਾ ਹੈ। ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ 14 ਅਕਤੂਬਰ ਨੂੰ ਬੈਠਕ ਕਰਨ ਜਾ ਰਹੇ ਹਨ। ਬੈਠਕ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਉਥੇ ਹੀ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਗਾਣਾ ‘ਲੈਟਰ ਟੂ ਸੀਐੱਮ’ ਬੈਨ ਹੋਣ ਮਗਰੋਂ ਧਮਾਕੇਦਾਰ ਬਿਆਨ ਸਾਹਮਣੇ ਆਇਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
SYL ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਇਸ ਦਿਨ ਹੋਵੇਗੀ ਮੀਟਿੰਗ
ਕਈ ਸਾਲਾਂ ਤੋਂ ਚੱਲਦਾ ਆ ਰਿਹਾ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦਾ ਮੁੱਦਾ ਸੁਲਝ ਸਕਦਾ ਹੈ। ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ 14 ਅਕਤੂਬਰ ਨੂੰ ਬੈਠਕ ਕਰਨ ਜਾ ਰਹੇ ਹਨ। ਬੈਠਕ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਮੌਜੂਦ ਰਹਿਣਗੇ।
ਗੀਤ ਬੈਨ ਹੋਣ ਮਗਰੋਂ ਜੈਨੀ ਜੌਹਲ ਦਾ ਧਮਾਕੇਦਾਰ ਬਿਆਨ, ਆਖ ਦਿੱਤੀ ਵੱਡੀ ਗੱਲ
ਪੰਜਾਬੀ ਗਾਇਕਾ ਜੈਨੀ ਜੌਹਲ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜੌਨੀ ਜੌਹਲ ਨੇ ਕੁਝ ਦਿਨ ਪਹਿਲਾਂ ਆਪਣਾ ਗੀਤ ‘ਲੈਟਰ ਟੂ ਸੀ. ਐੱਮ.’ ਰਿਲੀਜ਼ ਕੀਤਾ ਸੀ, ਜਿਸ ਨੂੰ ਬੈਨ ਕਰ ਦਿੱਤਾ ਗਿਆ ਹੈ।
ਬੇਅੰਤ ਸਿੰਘ ਕਤਲਕਾਂਡ: ਰਾਜੋਆਣਾ ਦੀ ਪਟੀਸ਼ਨ ’ਤੇ SC ਇਸ ਤਾਰੀਖ਼ ਨੂੰ ਕਰੇਗਾ ਅੰਤਿਮ ਸੁਣਵਾਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ ਹੋਈ। ਇਸ ਬਾਬਤ ਸੁਪਰੀਮ ਕੋਰਟ ’ਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ’ਚ ਬੰਦ ਹੈ।
ਬਲਵੰਤ ਰਾਜੋਆਣਾ ਦੀ ਸੁਪਰੀਮ ਕੋਰਟ ’ਚ ਸੁਣਵਾਈ ਨੂੰ ਲੈ ਕੇ ਸੁਖਬੀਰ ਬਾਦਲ ਦਾ ਕੇਂਦਰ ਸਰਕਾਰ ’ਤੇ ਨਿਸ਼ਾਨਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਬੇਅੰਤ ਸਿੰਘ ਕਤਲਕਾਂਡ ’ਚ ਬਲਵੰਤ ਸਿੰਘ ਰਾਜੋਆਣਾ ਦੀ ਸੁਪਰੀਮ ਕੋਰਟ ’ਚ ਸੁਣਵਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ।
ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦਾ ਮਾਮਲਾ, ਲੁਧਿਆਣਾ ਦੇ ਜਿਮ ਮਾਲਕ ਸਣੇ 3 ਗ੍ਰਿਫ਼ਤਾਰ
ਪੰਜਾਬ ਪੁਲਸ ਨੇ ਮੰਗਲਵਾਰ ਨੂੰ ਮਾਨਸਾ ’ਚ ਗੈਂਗਸਟਰ ਦੀਪਕ ਟੀਨੂੰ ਦੀ ਪੁਲਸ ਹਿਰਾਸਤ ’ਚੋਂ ਫਰਾਰ ਹੋਣ ’ਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਵਾਰਦਾਤ 'ਚ ਵਰਤੀ ਗਈ ਇਕ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ. ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ।
ਕਾਂਗਰਸ ਦੀ ਵੱਡੀ ਕਾਰਵਾਈ, ਨਵਜੋਤ ਸਿੱਧੂ ਦੇ ਕਰੀਬੀ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ
ਕਾਂਗਰਸ ਨੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਲਾਲੀ ’ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਲਈ ਕਾਂਗਰਸ ’ਚੋਂ ਕੱਢ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਲੈ ਕੇ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿਚ ਧਰਨੇ ਦਿੱਤੇ ਸਨ।
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਨਾਂ ਬਾਲ ਦਿਵਸ ਨਹੀਂ ਸ਼ਹਾਦਤ ਦਿਵਸ ਰੱਖੇ ਭਾਰਤ ਸਰਕਾਰ : SGPC
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ।
ਜੰਗ ਦੌਰਾਨ ਰੂਸੀ ਸਰਕਾਰ ਦਾ ਵੱਡਾ ਐਕਸ਼ਨ, ਜ਼ੁਕਰਬਰਗ ਦੀ ਕੰਪਨੀ ਮੇਟਾ ਨੂੰ ਅੱਤਵਾਦੀ ਸੰਗਠਨ ਐਲਾਨਿਆ
ਰੂਸ ਤੇ ਯੂਕਰੇਨ ਦੀ ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੱਡੀ ਕਾਰਵਾਈ ਕੀਤੀ ਹੈ। ਰੂਸ ਨੇ ਮਾਰਕ ਜ਼ੁਕਰਬਰਗ ਦੀ ਕੰਪਨੀ ਮੇਟਾ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੇ ਰੂਪ 'ਚ ਸੂਚੀਬੱਧ ਕੀਤਾ ਹੈ।
ਅਹਿਮ ਖ਼ਬਰ : ਪੰਜਾਬ ਦੇ AG ਦਫ਼ਤਰ 'ਚ ਹੋਈਆਂ ਨਿਯੁਕਤੀਆਂ ਨੂੰ ਹਾਈਕੋਰਟ 'ਚ ਚੁਣੌਤੀ
ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ 'ਚ ਹੋਈਆਂ ਨਿਯੁਕਤੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਅਦਾਲਤ 'ਚ ਦਲੀਲ ਦਿੱਤੀ ਗਈ ਹੈ ਕਿ ਇਨ੍ਹਾਂ ਨਿਯੁਕਤੀਆਂ 'ਚ ਧਾਂਦਲੇਬਾਜ਼ੀ ਕੀਤੀ ਗਈ ਹੈ।
ਅਹਿਮ ਖ਼ਬਰ : SC ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਵਿੱਤੀ ਸਾਲ 2017-18, 2018-19 ਅਤੇ 2019-20 ਦੀ ਐੱਸ. ਸੀ./ਐੱਸ. ਟੀ. ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਪੰਜਾਬ ਸਰਕਾਰ ਵਲੋਂ ਨਾ ਕਾਲਜਾਂ ਨੂੰ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਬਜਟ 'ਚ ਇਸ ਲਈ ਕੋਈ ਵਿਵਸਥਾ ਰੱਖੀ ਗਈ ਹੈ। ਇਹ ਰਾਸ਼ੀ ਨਾ ਆਉਣ ਨਾਲ ਬਹੁਤ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਛੱਡ ਕੇ ਘਰਾਂ 'ਚ ਬੈਠ ਚੁੱਕੇ ਹਨ।
1 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਸਮਾਪਤੀ ਸਮਾਰੋਹ
NEXT STORY