ਅੰਮ੍ਰਿਤਸਰ (ਦੀਪਕ/ਮਮਤਾ) - ਸੀਰੀਆ ਸਮੇਤ ਵਿਸ਼ਵ ਦੀ ਸੁੱਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ 'ਚ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਇਸ ਸਮੇਂ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਹਮੇਸ਼ਾ ਸਰਬੱਤ ਦਾ ਭਲਾ ਮੰਗਦੇ ਹਨ ਅਤੇ ਸਿੱਖ ਫਲਸਫਾ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ ਅਤੇ ਇਹ ਖ਼ਾਲਸਾ ਪੰਥ ਦੀ ਰਵਾਇਤ ਹੈ ਕਿ ਦੇਸ਼-ਦੁਨੀਆ ਵਿਚ ਜਦੋਂ ਵੀ ਕਿਧਰੇ ਕੋਈ ਅਜਿਹਾ ਅਣਮਨੁੱਖੀ ਵਰਤਾਰਾ ਵਰਤਦਾ ਹੈ ਤਾਂ ਸਿੱਖ ਕੌਮ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਲੋਕਾਈ ਦੀ ਭਲਾਈ ਲਈ ਪਹੁੰਚ ਅਪਣਾਉਣੀ ਚਾਹੀਦੀ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ, ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ, ਰਜਿੰਦਰ ਸਿੰਘ ਅਟਾਰੀ, ਸਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।
ਬੁਲਟ ਨਾਲ ਪਟਾਕੇ ਵਜਾਉਣ ਵਾਲਿਆਂ ਨੂੰ ਹਾਈਕੋਰਟ ਦੀ ਝਾੜ
NEXT STORY