ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸੂਬੇ ਵਿਚ 'ਚ ਟੀ.ਬੀ. ਨੂੰ 2025 ਤੱਕ ਖਤਮ ਕਰਨ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ 'ਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਮੁਫਤ ਐਕਸ-ਰੇ ਦੀ ਸੁਵਿਧਾ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਨੇ ਸਿਧਾਂਤਕ ਤੌਰ 'ਤੇ ਫੈਸਲਾ ਲੈਦਿਆਂ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਮੁਫਤ ਪੋਸ਼ਟਿਕ ਆਹਾਰ ਮੁੱਹਇਆ ਕਰਵਾਉਣ ਦਾ ਫੈਸਲਾ ਲਿਆ ਹੈ।
ਉਕਤ ਜਾਣਕਾਰੀ ਆੱਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੰਦਿਆਂ ਦੱਸਿਆ ਕਿ ਮੁਫਤ ਐਕਸ-ਰੇ ਦੀ ਸੁਵਿਧਾ ਸਬੰਧੀ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਹਸਪਤਾਲ ਤੋਂ ਇਲਾਵਾ ਗਿੱਦੜਬਾਹਾ ਅਤੇ ਮਲੋਟ ਦੇ ਸਿਵਲ ਹਸਪਤਾਲ ਵਿਚ ਉਪਲਬੱਧ ਕਰਵਾਈ ਜਾ ਰਹੀ ਹੈ। ਸਿਹਤ ਵਿਭਾਗ ਨੇ ਟੀ.ਬੀ. ਦੇ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਮੁਫਤ ਪੋਸ਼ਟਿਕ ਆਹਾਰ ਮੁਹੱਇਆ ਕਰਵਾਉਣ ਦਾ ਫੈਸਲਾ ਲਿਆ ਹੈ। ਮਰੀਜ਼ਾਂ ਨੂੰ ਤਾਕਤ ਪ੍ਰਦਾਨ ਕਰਨ ਲਈ ਇਹ ਆਹਾਰ ਦਿੱਤਾ ਜਾਵੇਗਾ ਅਤੇ ਇਹ ਮਰੀਜ਼ ਆਟਾ-ਦਾਲ ਸਕੀਮ ਦੇ ਲਾਭ ਲੈਣ ਲਈ ਯੋਗ ਸਮਝੇ ਜਾਣਗੇ। ਮਰੀਜ਼ਾਂ ਨੂੰ ਸਰਕਾਰ ਵਲੋਂ ਨੀਲੇ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਟੀ.ਬੀ. ਇਕ ਅਜਿਹੀ ਬਿਮਾਰੀ ਹੈ ਜੋ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਆਸਾਨੀ ਨਾਲ ਫੈਲ ਸਕਦੀ ਹੈ। ਇਸ ਦੀ ਲਪੇਟ 'ਚ ਬੱਚੇ, ਬਜ਼ੁਰਗ, ਝੁੱਗੀ-ਝੋਪੜੀਆਂ ਚ ਰਹਿਣ ਵਾਲੇ ਲੋਕ ਅਤੇ ਸ਼ੁਗਰ ਦੇ ਮਰੀਜ਼ਾਂ ਨੂੰ ਆਉਣ ਦਾ ਜ਼ਿਆਦਾ ਖਤਰਾ ਹੁੰਦਾ ਹੈ। ਪਤਾ ਲੱਗਣ 'ਤੇ ਇਸਦਾ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ।
ਰਾਜਾ ਵੜਿੰਗ ਨੇ ਦੱਸਿਆ ਕਿ ਇਸ ਸਕਰੀਨਿੰਗ ਪ੍ਰੋਗਰਾਮ ਦਾ ਮੁੱਖ ਮੰਤਵ ਟੀ.ਬੀ. ਦੀ ਬਿਮਾਰੀ ਤੋਂ ਅਣਜਾਣ ਮਰੀਜ਼ਾਂ ਦੀ ਪਛਾਣ ਕਰਨਾ ਹੈ, ਜਿਨ੍ਹਾਂ ਨੂੰ ਸਿਹਤ ਸੁਵਿਧਾਵਾਂ ਉਪਲਬਧ ਨਹੀਂ ਹੋਈਆਂ ਹਨ ਜਾਂ ਫਿਰ ਲੱਛਣ ਪਾਏ ਜਾਂਦੇ ਹਨ ਦਾ ਸੈਂਪਲ ਲੈ ਕੇ ਟੈਸਟ ਕਰਨੇ ਹਨ। ਡਾਟ ਕੇਂਦਰ ਵਿਖੇ ਟੀ.ਬੀ. ਦੇ ਮੁਫਤ ਇਲਾਜ ਤੋਂ ਇਲਾਵਾ ਸਿਹਤ ਵਿਭਾਗ ਨੇ ਨਿਊ ਡੇਲੀ ਡਰੱਗ ਰੈਜ਼ੀਮੇਨ ਪ੍ਰੋਗਰਾਮ ਅਧੀਨ ਮਰੀਜ਼ਾਂ ਨੂੰ ਰੋਜ਼ਾਨਾ ਦਵਾਈ ਦਾ ਕੋਰਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਟੀ.ਬੀ. ਨੂੰ 2025 ਤੱਕ ਜੜੋਂ ਖਤਮ ਕਰਨ ਦੇ ਟੀਚੇ ਨੂੰ ਪਾਇਆ ਜਾ ਸਕੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 6 ਤੋਂ ਸ਼ੁਰੂ
NEXT STORY