ਅੰਮ੍ਰਿਤਸਰ : ਭਾਰਤੀ ਮੂਲ ਦੇ ਕੈਨੇਡਾ ਦੇ ਧਾਕੜ ਬੱਲੇਬਾਜ਼ ਯੁਵਰਾਜ ਸਿੰਘ ਸਮਰਾ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ। ਟੀ-20 ਵਿਸ਼ਵ ਕੱਪ 2026 ਵਿੱਚ ਕੈਨੇਡਾ ਦੀ ਟੀਮ ਵੱਲੋਂ ਖੇਡਦਿਆਂ ਇਤਿਹਾਸਕ ਪ੍ਰਦਰਸ਼ਨ ਕਰਨ ਵਾਲੇ ਪੰਜਾਬੀ ਖਿਡਾਰੀ ਸਮਰਾ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ।
ਵਿਸ਼ਵ ਕੱਪ ਵਿੱਚ ਸੈਂਕੜਾ ਜੜ ਕੇ ਰਚਿਆ ਇਤਿਹਾਸ ਯੁਵਰਾਜ ਸਿੰਘ ਸਮਰਾ ਨੇ ਹਾਲ ਹੀ ਵਿੱਚ ਸੰਪੰਨ ਹੋਏ ਟੀ-20 ਵਿਸ਼ਵ ਕੱਪ 2026 ਵਿੱਚ ਕੈਨੇਡਾ ਲਈ ਇੱਕ ਇਤਿਹਾਸਕ ਸੈਂਕੜਾ ਲਗਾ ਕੇ ਵਿਸ਼ਵ ਕ੍ਰਿਕਟ ਵਿੱਚ ਆਪਣੀ ਧਾਕ ਜਮਾਈ ਸੀ। ਪੰਜਾਬੀ ਪਿਛੋਕੜ ਵਾਲੇ ਇਸ ਗੱਭਰੂ ਦੀ ਇਸ ਪ੍ਰਾਪਤੀ ਨੇ ਦੁਨੀਆ ਭਰ ਵਿੱਚ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ। ਆਪਣੀ ਇਸ ਸਫਲਤਾ ਦਾ ਸ਼ੁਕਰਾਨਾ ਕਰਨ ਲਈ ਉਹ ਵਿਸ਼ੇਸ਼ ਤੌਰ 'ਤੇ ਦਰਬਾਰ ਸਾਹਿਬ ਪਹੁੰਚੇ।
ਵੇਚੀ ਜ਼ਮੀਨ ਦੇ ਪੈਸੇ ਨਾ ਮਿਲਣ 'ਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
NEXT STORY