ਅੰਮ੍ਰਿਤਸਰ (ਸਰਬਜੀਤ) : ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤਾਈਕਵਾਂਡੋ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿੱਚ ਲਗਭਗ 150 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਿਖਾਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਮਾ ਮਹਾਜਨ ਤੇ ਹੋਰ ਮੈਂਬਰਾਂ ਵੱਲੋਂ ਟਰਾਇਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਤਾਈਕਵਾਂਡੋ ਵਰਗੀਆਂ ਮਾਰਸ਼ਲ ਆਰਟ ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਵੈ-ਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।
ਇਹ ਵੀ ਪੜ੍ਹੋ : ਬਾਈਪਾਸ 'ਤੇ ਫ਼ਲਾਈਓਵਰ ਤੋਂ ਹੇਠਾਂ ਡਿੱਗਿਆ ਖੰਡ ਨਾਲ ਭਰਿਆ ਟਰੱਕ
ਉਨ੍ਹਾਂ ਨੇ ਡੀ.ਐੱਸ.ਓ. ਸਚਿਨ ਦਾ ਧੰਨਵਾਦ ਕਰਦੇ ਆਂ ਕਿਹਾ ਇਹਨਾਂ ਦੇ ਸਹਿਯੋਗ ਨਾਲ ਸਾਨੂੰ ਟਰਾਇਲਾਂ ਦੇ ਆਯੋਜਨ ਦਾ ਮੌਕਾ ਮਿਲਿਆ ਹੈ ਅਤੇ ਨਾਲ ਹੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਅਨੁਰਾਧਾ ਸ਼ਰਮਾ, ਮਯੰਕ, ਗਗਨਦੀਪ ਸਿੰਘ, ਲਕਸ਼ਮਣ ਪ੍ਰਸਾਦ, ਨਿਰਮਲ ਸ਼ਰਮਾ, ਗੌਰਵ ਸ਼ਰਮਾ, ਸੁਨੀਤਾ ਗੁਪਤਾ, ਨਵਨੀਤ ਕੌਰ ਅਤੇ ਰਜਿੰਦਰ ਕੁਮਾਰ ਸੋਨੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ 'ਚ ਮੌਤ
NEXT STORY