ਚੰਡੀਗੜ੍ਹ (ਗੰਭੀਰ) : ਇਕ ਦਰਜੀ ਨੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀਆਂ ਵਰਦੀਆਂ ਦੀ ਸਿਲਾਈ ਕੀਤੀ ਸੀ ਪਰ ਉਸ ਨੂੰ ਮਿਹਨਤ ਦੇ ਪੈਸੇ ਮੰਗਣਾ ਮਹਿੰਗਾ ਪੈ ਗਿਆ, ਕਿਉਂਕਿ ਜਦੋਂ ਉਸ ਨੇ 2 ਲੱਖ ਰੁਪਏ ਦੀ ਅਦਾਇਗੀ ਮੰਗੀ ਤਾਂ ਪੁਲਸ ਨੇ ਉਸ ਖਿਲਾਫ ਅਫ਼ੀਮ ਰੱਖਣ ਦਾ ਕੇਸ ਦਰਜ ਕਰ ਦਿੱਤਾ। ਹੁਣ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ।
ਹਾਈਕੋਰਟ ਨੇ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੂੰ 26 ਫਰਵਰੀ ਤਕ ਜਾਂਚ ਸਬੰਧੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਇਹ ਵੀ ਹੁਕਮ ਦਿੱਤਾ ਹੈ ਕਿ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਹਾਦਸੇ ਨੇ ਖੋਹ ਲਿਆ ਭੈਣਾਂ ਤੇ ਵਿਧਵਾ ਮਾਂ ਦਾ ਇਕਲੌਤਾ ਸਹਾਰਾ, ਇਕ ਹਫ਼ਤੇ ਬਾਅਦ ਜਾਣਾ ਸੀ ਕੈਨੇਡਾ
ਹਾਈਕੋਰਟ ਨੂੰ ਦਰਜੀ ਬਾਬੂ ਖਾਨ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਪੁਲਸ ਮੁਲਾਜ਼ਮਾਂ ਦੀਆਂ ਵਰਦੀਆਂ ਦੀ ਸਿਲਾਈ ਕਰਨ ਦਾ ਕੰਮ ਕਰ ਰਿਹਾ ਹੈ। ਉਸ ਦੇ ਘਰ ਪੁੱਤਰ ਦਾ ਵਿਆਹ ਹੈ ਤੇ ਉਸ ਨੂੰ ਪੈਸਿਆਂ ਦੀ ਲੋੜ ਹੈ। ਇਸ ਲਈ ਉਸ ਨੇ ਦੋ ਲੱਖ ਰੁਪਏ ਮੰਗੇ ਸਨ, ਜਿਸ ਤੋਂ ਨਾਰਾਜ਼ ਹੋ ਕੇ ਪੁਲਸ ਮੁਲਾਜ਼ਮਾਂ ਨੇ ਪੰਜ ਕਿਲੋ ਅਫ਼ੀਮ ਦੀ ਸਮੱਗਲਿੰਗ ਦਾ ਕੇਸ ਉਸ ਖਿਲਾਫ਼ ਦਰਜ ਕਰ ਲਿਆ। ਪੁਲਸ ਵਾਲੇ ਉਸ ਨੂੰ ਇਕ ਪ੍ਰਾਈਵੇਟ ਕਾਰ ਵਿਚ ਦੁਕਾਨ ਤੋਂ ਲੈ ਗਏ।
ਇਸ ਤੋਂ ਬਾਅਦ ਸਾਦੇ ਕੱਪੜਿਆਂ ਵਿਚ ਕੁਝ ਪੁਲਸ ਕਰਮਚਾਰੀ ਦੁਕਾਨ ’ਤੇ ਆਏ ਅਤੇ ਸੀ.ਸੀ.ਟੀ.ਵੀ. ਫੁਟੇਜ ਲੈ ਲਈ। ਬਾਬੂ ਖਾਨ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਜਾਂਚ ਏਜੰਸੀ ’ਤੇ ਭਰੋਸਾ ਨਹੀਂ ਹੈ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਐੱਸ.ਆਈ.ਟੀ. ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਵੀਡੀਓ ਅਤੇ ਫੋਟੋਆਂ ਨੂੰ ਜਾਂਚ ਲਈ ਸੀ.ਐੱਫ.ਐੱਸ.ਐੱਲ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕਾਰਾਂ ਦੀ ਰੇਸ ਲਗਾ ਰਹੇ ਅਮੀਰਜ਼ਾਦਿਆਂ ਦੀ ਖੇਡ ਨੇ ਲਈ ਬੇਕਸੂਰ ਦੀ ਜਾਨ, 4 ਹੋਰ ਨੂੰ ਪਹੁੰਚਾਇਆ ਹਸਪਤਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਵਿਆਹ ਤੋਂ ਬਾਅਦ ਜੇ ਮਰਦਾਨਾ ਕਮਜ਼ੋਰੀ ਆ ਜਾਵੇ ਤਾਂ ਇੰਝ ਵਧਾਓ ਤਾਕਤ
NEXT STORY