ਨਵੀਂ ਦਿੱਲੀ : ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਮਾਂ ਦਾ ਬਿਆਨ ਸਾਹਮਣੇ ਆਇਆ ਹੈ। ਬੱਗਾ ਦੀ ਮਾਂ ਕਮਲਜੀਤ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਨੂੰ ਪੰਜਾਬ ਪੁਲਸ ਨੇ ਉਸ ਦੀ ਦਿੱਲੀ ਸਥਿਤ ਰਿਹਾਇਸ਼ ਤੋਂ ਜ਼ਬਰਦਸਤੀ ਚੁੱਕ ਲਿਆ ਅਤੇ ਉਸ ਦੇ ਪਿਤਾ ਨੂੰ ਵੀ ਪੁਲਸ ਨੇ ਕੁੱਟਿਆ। ਉਸ ਨੇ ਕਿਹਾ ਕਿ ਬੱਗਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਸਿਵਲ ਵਰਦੀ 'ਚ ਆਏ ਤੇ ਜਿਵੇਂ ਹੀ ਉਹ ਬੱਗਾ ਨੂੰ ਲਿਜਾਣ ਲੱਗੇ ਤਾਂ ਬੱਗਾ ਦੇ ਪਿਤਾ ਨੇ ਮੈਨੂੰ ਇਸ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਦਾ ਫੋਨ ਖੋਹ ਲਿਆ ਤਾਂ ਕਿ ਉਹ ਇਸ ਬਾਰੇ ਕਿਸੇ ਨੂੰ ਕੁਝ ਦੱਸ ਨਾ ਸਕੇ।
ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ’ਤੇ ਕੈਪਟਨ ਦਾ ਬਿਆਨ, ਕਿਹਾ-ਪੰਜਾਬ ਪੁਲਸ ਬਾਹਰੀ ਵਿਅਕਤੀ ਦੇ ਹੁਕਮਾਂ ਅੱਗੇ ਨਾ ਝੁਕੇ
ਬੱਗਾ ਦੀ ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਮਿਲੇ ਪੰਜ ਨੋਟਿਸਾਂ ਦਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਸੀ ਕਿ ਉਹ ਕੀ ਕਰਨ ਵਾਲੇ ਹਨ ਤੇ ਕੀ ਨਹੀਂ। ਉਨ੍ਹਾਂ ਕਿਹਾ ਕਿ ਮੈਂ ਤਾਂ ਬਿਹਾਰ ਆਈ ਹੋਈ ਹਾਂ। ਬੱਗਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਸਿਵਲ ਵਰਦੀ 'ਚ ਆਏ ਤੇ ਜਿਵੇਂ ਹੀ ਉਹ ਬੱਗਾ ਨੂੰ ਲਿਜਾਣ ਲੱਗੇ ਤਾਂ ਉਸ ਦੇ ਪਿਤਾ ਨੇ ਮੈਨੂੰ ਇਸ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ। ਬੱਗਾ ਦੀ ਮਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਨੂੰ ਗ੍ਰਿਫ਼ਤਾਰੀ ਨਹੀਂ, ਕਿਡਨੈਪਿੰਗ ਕਿਹਾ ਜਾਵੇਗਾ।
ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ 'ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ 'ਤੇ
ਬੱਗਾ ਨੂੰ ਉਸ ਦੇ ਪੁਰਾਣੇ ਟਵੀਟ ਕਰਕੇ ਗ੍ਰਿਫਤਾਰ ਕੀਤਾ ਗਿਆ, ਜਿਸ ਵਿੱਚ ਉਸ ਨੇ ਫ਼ਿਲਮ 'ਦਿ ਕਸ਼ਮੀਰ ਫਾਈਲਜ਼' 'ਤੇ ਆਪਣੇ ਵਿਚਾਰਾਂ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਕਥਿਤ ਧਮਕੀ ਭਰਿਆ ਬਿਆਨ ਲਿਖਿਆ ਸੀ। ਉਸ 'ਤੇ ਭੜਕਾਊ ਬਿਆਨ ਦੇਣ, ਧਾਰਮਿਕ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਅਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਬੱਗਾ ਦੀ ਮਾਂ ਨੇ ਦਿੱਲੀ ਦੇ ਮੁੱਖ ਮੰਤਰੀ ਬਾਰੇ ਕਿਹਾ ਕਿ ਉਨ੍ਹਾਂ ਨਾਲ ਸਾਡੀ ਕੋਈ ਲੜਾਈ ਨਹੀਂ ਹੈ। ਅਸੀਂ ਤਾਂ ਸਿਰਫ ਇਹ ਕਿਹਾ ਸੀ ਕਿ ਕਿਸੇ ਦੇ ਖੂਨ 'ਤੇ ਨਾ ਹੱਸੋ, ਤੁਸੀਂ ਫ਼ਿਲਮ 'ਕਸ਼ਮੀਰ ਫਾਈਲ' ਨੂੰ ਝੂਠਾ ਕਹਿ ਰਹੇ ਹੋ। ਉਨ੍ਹਾਂ ਕੇਜਰੀਵਾਲ ਨੂੰ ਪੁੱਛਿਆ ਕਿ ਜੇ ਪੰਜਾਬ ਪੁਲਸ ਉਸ ਦੇ ਹੱਥ ਆ ਗਈ ਤਾਂ ਕੀ ਉਹ ਇਸ ਤਰ੍ਹਾਂ ਕਿਡਨੈਪਿੰਗ ਕਰਕੇ ਗੁੰਡਾਗਰਦੀ ਕਰੇਗਾ।
ਇਹ ਵੀ ਪੜ੍ਹੋ : ਦਿਨ-ਦਿਹਾੜੇ ATM ਸੈਂਟਰ 'ਚੋਂ ਲੁਟੇਰਿਆਂ ਨੇ ਲੁੱਟੇ 42,500 ਰੁਪਏ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸੁਖਪਾਲ ਖਹਿਰਾ ਦਾ ਟਵੀਟ, ਕਿਹਾ-ਦਿੱਲੀ ਪੁਲਸ ਹੱਥੋਂ ਪੰਜਾਬ ਪੁਲਸ ਦਾ ਇੰਨਾ ਅਪਮਾਨ ਦੇਖਣਾ ਬਹੁਤ ਦੁਖ਼ਦ
NEXT STORY