ਤਪਾ ਮੰਡੀ, (ਸ਼ਾਮ, ਗਰਗ)— ਥਾਣਾ ਰੂੜੇਕੇ ਕਲਾਂ ਦੀ ਪੁਲਸ ਨੇ ਇਕ ਸਕੂਟਰ ਸਵਾਰ ਨੂੰ 24 ਬੋਤਲਾਂ ਚੰਡੀਗੜ੍ਹ ਮਾਰਕਾ ਸਣੇ ਕਾਬੂ ਕੀਤਾ। ਇੰਸਪੈਕਟਰ ਮਨਜੀਤ ਸਿੰਘ ਐੱਸ. ਐੱਚ. ਓ. ਰੂੜੇਕੇ ਕਲਾਂ ਨੇ ਦੱਸਿਆ ਕਿ ਹੌਲਦਾਰ ਕਰਮਜੀਤ ਸਿੰਘ ਦੀ ਅਗਵਾਈ 'ਚ ਪੁਲਸ ਨੇ ਬਦਰਾ ਵਿਖੇ ਇਕ ਸਕੂਟਰ ਸਵਾਰ ਨੂੰ ਚੈੱਕ ਕਰਨ 'ਤੇ ਉਸ ਕੋਲੋਂ ਠੇਕਾ ਸ਼ਰਾਬ ਦੇਸੀ ਮਾਰਕਾ ਚੰਡੀਗੜ੍ਹ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਅਮਰੀਕ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਪੰਧੇਰ ਵਜੋਂ ਹੋਈ। ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
108 ਬੋਤਲਾਂ ਸ਼ਰਾਬ ਬਰਾਮਦ : ਦਿੜ੍ਹਬਾ ਮੰਡੀ (ਸਰਾਓਂ)— ਸਹਾਇਕ ਥਾਣੇਦਾਰ ਬਿਕਰਮਜੀਤ ਸਿੰਘ ਥਾਣਾ ਦਿੜ੍ਹਬਾ ਨੇ ਦੱਸਿਆ ਕਿ ਜਰਨੈਲ ਸਿੰਘ ਉਰਫ ਰਿੰਕੂ ਪੁੱਤਰ ਬਲਵੀਰ ਸਿੰਘ ਵਾਸੀ ਜਨਾਲ ਕੋਲੋਂ 108 ਬੋਤਲਾਂ ਠੇਕਾ ਸ਼ਰਾਬ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕਰ ਕੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਘਰ ਅਤੇ ਜ਼ਮੀਨ ਦੀ ਕੁਰਕੀ ਰੋਕਣ ਲਈ ਕਿਸਾਨਾਂ ਵੱਲੋਂ ਪ੍ਰਦਰਸ਼ਨ
NEXT STORY