ਸ੍ਰੀ ਆਨੰਦਪੁਰ ਸਾਹਿਬ (ਰਾਕੇਸ਼ ਰਾਣਾ)— ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ 'ਚ ਇਕ ਪ੍ਰਭਾਵਸ਼ਾਲੀ ਸਮਾਗਮ ਰਾਜ ਪੱਧਰ 'ਤੇ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ 'ਚ ਨਤਮਸਤਕ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਡਿਵੈੱਲਪਮੈਂਟ ਆਥਾਰਿਟੀ ਕਮੇਟੀ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾਵੇਗੀ। ਇੰਡਸਟਰੀ ਦਾ ਕੁਝ ਹਿੱਸਾ ਆਨੰਦਪੁਰ ਸਾਹਿਬ ਨੂੰ ਦਿੱਤਾ ਜਾਵੇਗਾ। ਇਥੇ ਫੂਡ ਪਾਰਕ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਕੈਪਟਨ ਨੇ ਚਮਕੌਰ ਸਾਹਿਬ ਵਿਚ ਬਣਾਈ ਜਾਣ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਰੱਖਣ ਦਾ ਐਲਾਨ ਕੀਤਾ।

ਇਸ ਦੌਰਾਨ ਸਟੇਜ 'ਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਮਨਮੋਹਨ ਸਿੰਘ ਨੂੰ ਸਨਮਾਨਤ ਕੀਤਾ ਗਿਆ। ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੁਨੀਲ ਜਾਖੜ, ਸਪੀਕਰ ਕੇ. ਪੀ. ਸਿੰਘ, ਬੀਬੀ ਭੱਠਲ, ਸਾਧੂ ਸਿੰਘ ਧਰਮਸੋਤ. ਨਵਜੋਤ ਸਿੱਧੂ, ਰਾਣਾ ਗੁਰਜੀਤ ਸਿੰਘ, ਮਨਪ੍ਰੀਤ ਬਾਦਲ ਆਦਿ ਮੌਜੂਦ ਸਨ।
ਹਾਈਵੇਅ 'ਤੇ ਗਲਤ ਦੂਰੀ ਦੱਸਦੇ ਮਾਈਲਸਟੋਨ ਤੋਂ ਲੋਕ ਪ੍ਰੇਸ਼ਾਨ
NEXT STORY