ਅੰਮ੍ਰਿਤਸਰ (ਸਰਬਜੀਤ) : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਸ਼ਿਸ਼ਟਾਚਾਰ ਭੇਟ ਕੀਤੀ। ਇਸ ਦੌਰਾਨ ਸਿੱਖ ਮਸਲਿਆਂ ਦੇ ਹੱਲ ਦੇ ਨਾਲ-ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਕਈ ਪ੍ਰੋਗਰਾਮ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਤਖ਼ਤ ਪਟਨਾ ਸਾਹਿਬ ਕੋਰੀਡੋਰ ਦੇ ਕੰਮ ਨੂੰ ਜਲਦ ਸ਼ੁਰੂ ਕਰਨ ਅਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਉਣ 'ਤੇ ਵਿਚਾਰ ਹੋਇਆ, ਜਿਸ ਨੂੰ ਮੁੱਖ ਮੰਤਰੀ ਨੇ ਤੁਰੰਤ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਪਟਨਾ ਸਾਹਿਬ ਤੋਂ ਹੋਵੇਗੀ, ਜਿਸਦੀ ਸਾਰੀ ਵਿਵਸਥਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਦੇਖ-ਰੇਖ ਹੇਠ ਬਿਹਾਰ ਦਾ ਟੂਰਿਜ਼ਮ ਵਿਭਾਗ ਕਰੇਗਾ।
ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਮਿਲ ਗਈ ਖ਼ੁਸ਼ਖਬਰੀ
ਉਨ੍ਹਾਂ ਦੱਸਿਆ ਕਿ ਇਹ ਯਾਤਰਾ ਬਿਹਾਰ, ਉੱਤਰ ਪ੍ਰਦੇਸ਼ ਰਾਹੀਂ ਦਿੱਲੀ ਅਤੇ ਫਿਰ ਪੰਜਾਬ ਜਾਏਗੀ, ਜਿਸ ਵਿੱਚ ਪੰਜਾਬ ਦੀਆਂ ਕੁਝ ਧਾਰਮਿਕ ਜਥੇਬੰਦੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬਿਹਾਰ ਤੋਂ ਯਾਤਰਾ ਰਵਾਨਾ ਕਰਨ ਤੋਂ ਬਾਅਦ ਦਿੱਲੀ ਅਤੇ ਪੰਜਾਬ ਵਿੱਚ ਵੀ ਮੌਜੂਦ ਰਹਿਣਗੇ ਅਤੇ ਯਾਤਰਾ ਦਾ ਸਵਾਗਤ ਕਰਨਗੇ। ਉਨ੍ਹਾਂ ਦੱਸਿਆ ਕਿ ਜਲਦ ਹੀ ਬਿਹਾਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਬੰਧਕਾਂ ਵਿਚਕਾਰ ਯਾਤਰਾ ਦੇ ਰੂਪ-ਰੇਖਾ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਸ਼ੁਰੂ ਹੋਵੇਗਾ। ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਭੇਟ ਦੌਰਾਨ ਤਖ਼ਤ ਪਟਨਾ ਸਾਹਿਬ ਨਾਲ ਜੁੜੇ ਹੋਰ ਕਈ ਸਿੱਖ ਮਸਲਿਆਂ 'ਤੇ ਵੀ ਗੱਲਬਾਤ ਹੋਈ, ਜਿਨ੍ਹਾਂ ਨੂੰ ਤਰਜੀਹ ਦੇ ਕੇ ਹੱਲ ਕਰਨ ਦਾ ਭਰੋਸਾ ਮੁੱਖ ਮੰਤਰੀ ਨੇ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ 'ਚ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
NEXT STORY