ਤਲਵੰਡੀ ਸਾਬੋ (ਮੁਨੀਸ਼): ਪੰਜ ਸਿੰਘ ਸਾਹਿਬਾਨ ਵਲੋਂ ਕੋਰੋਨਾ ਦੇ ਮੱਦੇਨਜ਼ਰ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰੂਘਰਾਂ 'ਚ ਵੱਡੇ ਇਕੱਠ ਨਾ ਕਰਨ ਦੇ ਆਦੇਸ਼ਾਂ ਦੇ ਚਲਦੇ ਅੱਜ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਸਾਖੀ ਸਮਾਗਮ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਰੰਭਤਾ ਸਮਾਗਮਾਂ 'ਚ ਸ਼ਿਰਕਤ ਕੀਤੀ ਤੇ ਸੰਗਤਾਂ ਨੂੰ ਘਰਾਂ ਚ ਰਹਿ ਕੇ ਵਿਸਾਖੀ ਪੂਰਵ ਮਨਾਉਣ ਦੇ ਨਿਰਦੇਸ਼ ਦਿੱਤੇ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ ਗਿਆ ਸੀ ਕਿ ਵਿਸਾਖੀ ਮੌਕੇ ਗੁਰਦੁਆਰਾ ਸਾਹਿਬਾਨਾਂ 'ਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ 'ਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਪਟਿਆਲਾ 'ਚ ਕੋਰੋਨਾ ਵਾਇਰਸ ਦਾ ਦੂਜਾ ਮਾਮਲਾ ਆਇਆ ਸਾਹਮਣੇ, ਕੋਈ ਟ੍ਰੈਵਲ ਹਿਸਟਰੀ ਨਹੀਂ
NEXT STORY