ਜਲੰਧਰ (ਜ.ਬ.) : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ‘ਪੰਜਾਬ ਕੇਸਰੀ’ ਗਰੁੱਪ ਦੇ ਹੋਟਲ ਖ਼ਿਲਾਫ਼ ‘ਆਪ’ ਸਰਕਾਰ ਦੀ ਗੈਰ-ਲੋਕਤੰਤਰੀ ਕਾਰਵਾਈ ਦਾ ਵਿਰੋਧ ਕਰ ਰਹੇ ਭਾਜਪਾ ਆਗੂਆਂ ਨੂੰ ਪੁਲਸ ਵੱਲੋਂ ਜ਼ਬਰਦਸਤੀ ਪੁਲਸ ਥਾਣੇ ਲੈ ਕੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿਚ ਇਸ ਦੀ ਕੋਈ ਥਾਂ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
ਉਨ੍ਹਾਂ ਕਿਹਾ ਕਿ ‘ਪੰਜਾਬ ਕੇਸਰੀ’ ਪਰਿਵਾਰ ਦੀਆਂ ਕੁਰਬਾਨੀਆਂ ਦੀ ਵੀ ਸਰਕਾਰ ਨੂੰ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਜਨਤਾ ਇਸ ਦਾ ਜਵਾਬ ਸਰਕਾਰ ਨੂੰ ਦੇ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਲੈ ਕੇ ਚੁੱਪ ਨਹੀਂ ਬੈਠੇਗੀ ਅਤੇ ਜਨਤਾ ਨੂੰ ਸਰਕਾਰ ਦੀ ਧੱਕੇਸ਼ਾਹੀ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਪਰ ਸਰਕਾਰ ਵਿਰੋਧੀ ਧਿਰ ਨੂੰ ਵੀ ਆਵਾਜ਼ ਉਠਾਉਣ ਨਹੀਂ ਦੇ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
NEXT STORY