ਚੰਡੀਗੜ੍ਹ—ਟਕਸਾਲੀਆਂ ਵਲੋਂ ਅੱਜ ਮਹਾਗਠਬੰਧਨ ਲਈ ਅੱਜ ਇਕ ਮੀਟਿੰਗ ਦੌਰਾਨ ਸੱਦਾ ਦਿੱਤਾ ਗਿਆ ਹੈ। ਇਸ ਸੱਦਾ ਸਾਰੀਆਂ ਪਾਰਟੀਆਂ ਨੂੰ ਦਿੱਤਾ ਗਿਆ ਹੈ। ਸ੍ਰੋਮਣੀ ਅਕਾਲੀ ਦਲ ਟਕਸਾਲੀ ਤੇ ਪੰਜਾਬੀ ਏਕਤਾ ਪਾਰਟੀ ਦੇ ਦੋਵਾਂ ਪ੍ਰਧਾਨਾਂ ਦੀ ਅੱਜ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਮੀਟਿੰਗ 'ਚ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਆਉਣ ਵਾਲੀਆਂ ਪਾਰਲੀਮੈਂਟ ਚੋਣਾਂ ਦੌਰਾਨ ਮਹਾਗਠਬੰਧਨ ਬਣਾਉਣ ਬਾਰੇ ਚਰਚਾ ਹੋਈ।
ਉਨ੍ਹਾਂ ਦੱਸਿਆ ਕਿ ਇਕ ਹਫਤੇ ਅੰਦਰ ਮਹਾਗਠਬੰਧਨ 'ਚ ਸ਼ਾਮਲ ਹੋਣ ਵਾਲੇ ਭਾਈਵਾਲਾਂ ਨੂੰ ਇੱਕਠੇ ਕਰਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਹਾਗਠਬੰਧਨ ਲਈ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ, ਜਿਸ 'ਚ ਪੰਜਾਬੀ ਏਕਤਾ ਪਾਰਟੀ, ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ ਪਾਰਟੀ, ਗਾਂਧੀ ਜੀ ਪਟਿਆਲੇ ਵਾਲੇ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਮਹਾਗਠਬੰਧਨ 'ਚ ਸ਼ਾਮਲ ਕਰਨ ਦੇ ਇਕ ਸਵਾਲ 'ਤੇ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੀ ਇਸ ਮਹਾਗਠਬੰਧਨ 'ਚ ਸ਼ਾਮਲ ਕੀਤਾ ਜਾਵੇਗਾ ਪਰ ਉਸ ਲਈ ਇਕ ਸ਼ਰਤ ਰੱਖੀ ਗਈ ਹੈ। ਉਹ ਸ਼ਰਤ ਇਹ ਹੈ ਕਿ ਜੇਕਰ ਆਮ ਆਦਮੀ ਪਾਰਟੀ ਭਾਰਤ 'ਚ ਕਿਤੇ ਵੀ ਕਾਂਗਰਸ ਪਾਰਟੀ ਨਾਲ ਗਠਜੋੜ ਕਰੇਗੀ ਤਾਂ ਉਸ ਨੂੰ ਇਸ ਮਹਾਗਠਬੰਧਨ 'ਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ 'ਚ ਪਿਆ ਖਿਲਾਰਾ
NEXT STORY