ਲੁਧਿਆਣਾ (ਨਰਿੰਦਰ) : ਲੁਧਿਆਣਾ ਵਿਖੇ ਟਕਸਾਲੀ ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਕ ਟਕਸਾਲੀ ਆਗੂਆਂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਵਲੋਂ ਇੱਥੇ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜਸਪ੍ਰੀਤ ਸਿੰਘ ਹੈਪੀ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਗਿਆ ਅਤੇ ਪਾਰਟੀ ਨੇ ਬੀਰ ਦਵਿੰਦਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ। ਰਣਜੀਤ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਸਪ੍ਰੀਤ ਸਿੰਘ ਹੈਪੀ ਨੂੰ ਮਾਲਵਾ ਦਾ ਯੂਥ ਟਕਸਾਲੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਐੱਸ. ਆਈ. ਟੀ. ਵਲੋਂ ਉਮਰਾਨੰਗਲ ਦੀ ਗ੍ਰਿਫਤਾਰੀ ਸਬੰਧੀ ਵੀ ਬ੍ਰਹਮਪੁਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਬ੍ਰਹਮਪੁਰਾ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਧਾਨ ਸਭਾ 'ਚ ਬਜਟ ਘੱਟ ਪਰ ਲੜਾਈ ਜ਼ਿਆਦਾ ਦੇਖਣ ਨੂੰ ਮਿਲੀ।
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੋਂ ਕਿਸਾਨ ਨਿਰਾਸ਼ (ਵੀਡੀਓ)
NEXT STORY