ਅੰਮ੍ਰਿਤਸਰ : ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਅਕਾਲੀ ਦਲ ਟਕਸਾਲੀ ਲਈ ਬੁਰੀ ਖਬਰ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਕਰਕੇ ਟਕਸਾਲੀਆਂ ਨਾਲ ਗਏ ਸਾਬਕਾ ਵਿਧਾਇਕ ਬੋਨੀ ਅਜਨਾਲਾ ਦੇ ਮੁੜ ਅਕਾਲੀ ਦਲ ਬਾਦਲ ਵਿਚ ਵਾਪਸੀ ਕਰਨ ਦੇ ਚਰਚੇ ਹਨ। ਚਰਚਾ ਇਹ ਵੀ ਹੈ ਕਿ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਲੋਂ ਮਾਝੇ 'ਚ ਕੀਤੀ ਜਾਣ ਵਾਲੀ ਰੈਲੀ ਦੌਰਾਨ ਬੋਨੀ ਅਜਨਾਲਾ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।
ਫਿਲਹਾਲ ਅਜੇ ਤਕ ਇਸ ਸੰਬੰਧੀ ਸਾਬਕਾ ਵਿਧਾਇਕ ਬੋਨੀ ਅਜਨਾਲਾ ਜਾਂ ਉਨ੍ਹਾਂ ਦੇ ਪਿਤਾ ਡਾ. ਰਤਨ ਸਿੰਘ ਅਜਨਾਲਾ ਨਾਲ ਗੱਲਬਾਤ ਨਹੀਂ ਹੋ ਸਕੀ ਹੈ ਅਤੇ ਨਾ ਹੀ ਬੋਨੀ ਅਜਨਾਲਾ ਦੀ ਅਕਾਲੀ ਦਲ ਵਿਚ ਵਾਪਸੀ ਦੀ ਅਜੇ ਤਕ ਅਧਿਕਾਰਕ ਤੌਰ 'ਤੇ ਪੁਸ਼ਟੀ ਹੋਈ ਹੈ। ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਵਿਰਸਾ ਸਿੰਘ ਵਲਟੋਹਾ ਨੇ ਵੀ ਇਸ ਅਜਨਾਲਾ ਦੇ ਅਕਾਲੀ ਦਲ ਵਿਚ ਵਾਪਸੀ ਦੇ ਸੰਕੇਤ ਦਿੱਤੇ ਹਨ। ਵਲਟੋਹਾ ਮੁਤਾਬਕ ਇਸ ਬਾਬਤ ਆਉਣ ਵਾਲੇ ਕੁਝ ਦਿਨਾਂ ਵਿਚ ਸਥਿਤੀ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ।
ਪੰਜਾਬ ਸਰਕਾਰ ਦਾ ਈ-ਸੇਵਾ ਪੋਰਟਲ 8 ਦਿਨਾਂ ਤੋਂ ਬੰਦ
NEXT STORY