ਕੱਥੂਨੰਗਲ, (ਕੰਬੋ)- ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਪੰਜਾਬ ਵਾਸੀਆਂ ਦਾ ਇਕ ਸਾਲ ਬਾਅਦ ਹੀ ਮੋਹ ਭੰਗ ਹੋ ਗਿਆ ਹੈ ਅਤੇ ਲੋਕ ਬੇਸਬਰੀ ਨਾਲ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਵੋਟਾਂ ਦੀ ਉਡੀਕ ਕਰ ਰਹੇ ਹਨ। ਇਹ ਵਿਚਾਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮਜੀਠਾ ਹਲਕੇ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਨੇ ਪਿੰਡ ਮਾਂਗਾਸਰਾਏ ਵਿਖੇ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਕੰਵਲਜੀਤ ਸਿੰਘ ਨੂੰ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਕਰਨ ਮੌਕੇ ਇਕੱਤਰ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆਂ ਗਈਆਂ ਲੋਕ ਭਲਾਈ ਸਕੀਮਾਂ ਲੈਣ ਲਈ ਤਰਸ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਸਮਝਦਿਆਂ ਲੋਕ ਭਲਾਈ ਸਕੀਮਾਂ ਚਲਾਈਆਂ ਸਨ ਪਰ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਇਹ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ।
ਇਸ ਮੌਕੇ ਜਸਪਾਲ ਸਿੰਘ, ਮਨਜਿੰਦਰ ਸਿੰਘ, ਮਿਸਤਰੀ ਸਵਰਨ ਸਿੰਘ, ਪਰਗਟ ਸਿੰਘ, ਬਲਕਾਰ ਸਿੰਘ, ਸ਼ਾਮ ਸਿੰਘ, ਨਰਿੰਦਰ ਸਿੰਘ ਸਾਬਕਾ ਮੈਂਬਰ, ਬੁੱਕਣ ਸਿੰਘ, ਸੁਖਦੇਵ ਸਿੰਘ ਸੁੱਖਾ, ਬਚਿੱਤਰ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਪਾਲ ਸਿੰਘ, ਜੈਮਲ ਸਿੰਘ, ਜਗੀਰ ਸਿੰਘ, ਪ੍ਰੇਮ ਸਿੰਘ, ਲਖਵਿੰਦਰ ਸਿੰਘ ਲੱਖਾ, ਸੁਲੱਖਣ ਸਿੰਘ, ਤਰਸੇਮ ਸਿੰਘ, ਗੱਜਾ ਸਿਘ ਆਦਿ ਆਗੂ ਹਾਜ਼ਰ ਸਨ।
ਸਰਕਾਰ ਬਿਨਾਂ ਵੀ 'ਬਾਦਲਾਂ' ਦੀ ਸਰਦਾਰੀ
NEXT STORY