ਤਲਵੰਡੀ ਭਾਈ (ਗੁਲਾਟੀ) : ਪੰਜਾਬ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਦੇ ਚੱਲਦਿਆਂ ਐਤਵਾਰ ਨੂੰ ਪੰਜਾਬ ਵਿੱਚ ਲਾਕਡਾਊਨ ਲੱਗਾ ਦਿੱਤਾ ਗਿਆ। ਲਾਕਡਾਊਨ ਲਗਾਉਣ ਦੇ ਹੁਕਮ ਤੋਂ ਬਾਅਦ ਅੱਜ ਐਤਵਾਰ ਵਾਲੇ ਦਿਨ ਤਲਵੰਡੀ ਭਾਈ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਦੁਕਾਨਾਂ ਬੰਦ ਰਹੀਆਂ। ਇਥੋਂ ਤੱਕ ਕਿ ਸ਼ਹਿਰ ਦੇ ਮੈਡੀਕਲ ਸਟੋਰ ਵੀ ਬੰਦ ਰਹੇ। ਪੁਲਸ ਵਲੋਂ ਸ਼ਹਿਰ ਦੇ ਬਾਜ਼ਾਰਾਂ ਅਤੇ ਮੁਹੱਲਿਆਂ ਵਿੱਚ ਗਸ਼ਤ ਕੀਤੀ ਜਾ ਰਹੀ ਸੀ ਅਤੇ ਜੋ ਵੀ ਵਿਅਕਤੀ ਸੜਕ 'ਤੇ ਘੁੰਮਦਾ ਪਾਇਆ ਗਿਆ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਸੀ। ਲਾਕਡਾਊਨ ’ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ ਅਤੇ ਸੜਕਾਂ 'ਤੇ ਸ਼ਨਾਟਾ ਦੇਖਣ ਨੂੰ ਮਿਲਿਆ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਭਾਈ ’ਚ ਜ਼ਿਆਦਾਤਰ ਲੋਕ ਆਪਣੇ ਘਰਾਂ ਵਿੱਚ ਹੀ ਰਹੇ। ਆਵਾਜਾਈ ਸੜਕਾਂ 'ਤੇ ਨਾ-ਮਾਤਰ ਹੀ ਦਿਖਾਈ ਦਿੱਤੀ ਅਤੇ ਜੋ ਵੀ ਕੋਈ ਵਿਅਕਤੀ ਸੜਕ 'ਤੇ ਆਉਂਦਾ ਦਿਖਾਈ ਦਿੰਦਾ ਤਾਂ ਪੁਲਸ ਵਲੋਂ ਉਸ ਨੂੰ ਵਾਪਸ ਘਰ ਭੇਜਿਆ ਜਾ ਰਿਹਾ ਸੀ। ਫਿਰੋਜ਼ਪੁਰ ਜ਼ਿਲ੍ਹੇ ਅੰਦਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਪੁਲਸ ਕਪਤਾਨ ਫਿਰੋਜ਼ਪੁਰ ਵਲੋਂ ਸਰਕਾਰ ਵਲੋਂ ਦਿੱਤੇ ਗਏ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੁਲਸ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਤਲਵੰਡੀ ਭਾਈ ਸਬ-ਤਹਿਸੀਲ ਦੇ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਲਵੰਡੀ ਭਾਈ ਦੇ ਸਾਰੇ ਬਾਰ, ਸਿਨੇਮਾ ਹਾਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਅਤੇ ਜਿੰਮ 30 ਅਪ੍ਰੈਲ ਤੱਕ ਬੰਦ ਰਹਿਣਗੇ। ਜਦਕਿ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟ ਸਿਰਫ਼ ਖਾਣਾ ਪੈਕ ਕਰਕੇ ਹੀ ਡਿਲਿਵਰੀ ਦੇਣਗੇ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?
ਪਵਿੱਤਰ ਵੇਈਂ ’ਚ ਮੱਛੀਆਂ ਦੇ ਲਗਾਤਾਰ ਮਰਨ ਕਾਰਨ ਆਲੇ ਦੁਆਲੇ ਫੈਲਣ ਲੱਗੀ ਬਦਬੂ
NEXT STORY